ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ : ਸ਼ੌਕਤ ਅਹਿਮਦ ਪਰੇ

ਪੰਜਾਬ

ਬਠਿੰਡਾ, 19 ਮਾਰਚ : ਦੇਸ਼ ਕਲਿੱਕ ਬਿਓਰੋ

ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਮੂਹ ਵਿਭਾਗਾਂ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਪ੍ਰਗਤੀ ਅਧੀਨ ਕਾਰਜਾਂ ਨੂੰ ਵੀ ਤੈਅ ਸਮੇਂ ਅਨੁਸਾਰ ਪੂਰਾ ਕਰਨ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਿਕਾਸ, ਪੇਂਡੂ ਵਿਕਾਸ, ਭੂਮੀ ਰੱਖਿਆ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ਼, ਕਾਰਪੋਰੇਸ਼ਨ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ, ਸਿੰਚਾਈ ਵਿਭਾਗ, ਰੇਲਵੇ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆਂ (ਐਨਐਚਆਈ) ਆਦਿ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ,  ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ,  ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਗੁਰਪ੍ਰਤਾਪ ਸਿੰਘ ਗਿੱਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Published on: ਮਾਰਚ 19, 2025 4:20 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।