ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖਾਲੀ ਕਰ ਦਿੱਤਾ ਹੈ। ਇੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ।
ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ ਅੱਜ ਹਰਿਆਣਾ ਪੁਲਿਸ ਵੀ ਦੋਵੇਂ ਸਰਹੱਦਾਂ ‘ਤੇ ਪਹੁੰਚ ਜਾਵੇਗੀ, ਜਿਸ ਤੋਂ ਬਾਅਦ ਸੀਮਿੰਟ ਦੇ ਬੈਰੀਕੇਡ ਹਟਾ ਦਿੱਤੇ ਜਾਣਗੇ। ਇਸ ਤੋਂ ਬਾਅਦ ਸ਼ੰਭੂ ਸਰਹੱਦ ਤੋਂ ਜੀ.ਟੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।
Published on: ਮਾਰਚ 20, 2025 7:12 ਪੂਃ ਦੁਃ