ਪੰਜਾਬ ‘ਚ ਮੌਸਮ ਨੇ ਕਰਵਟ ਲਈ, ਪਾਰਾ 32 ਡਿਗਰੀ ਤੋਂ ਉੱਤੇ ਪਹੁੰਚਿਆ

ਪੰਜਾਬ


ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਬੁੱਧਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਸੂਬੇ ਵਿੱਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੱਛਮੀ ਗੜਬੜੀ ਹਾਲ ਹੀ ਵਿੱਚ ਸਰਗਰਮ ਸੀ। ਜਿਸ ਕਾਰਨ ਮੌਸਮ ਵਿਭਾਗ ਨੇ ਦੋ ਦਿਨਾਂ ਤੋਂ ਬਰਸਾਤ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਸੀ ਪਰ ਨਾ ਤਾਂ ਮੀਂਹ ਪਿਆ ਅਤੇ ਨਾ ਹੀ ਗਰਮੀ ਤੋਂ ਕੋਈ ਰਾਹਤ ਮਿਲਦੀ ਨਜ਼ਰ ਆ ਰਹੀ ਹੈ।
ਮੌਸਮ ਵਿਭਾਗ ਮੁਤਾਬਕ ਫਿਲਹਾਲ ਕੋਈ ਵੀ ਵੈਸਟਰਨ ਡਿਸਟਰਬੈਂਸ ਐਕਟਿਵ ਨਹੀਂ ਹੈ, ਜਿਸ ਕਾਰਨ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਕੁਝ ਦਿਨਾਂ ‘ਚ ਤਾਪਮਾਨ ਹੋਰ ਵਧ ਸਕਦਾ ਹੈ। ਗਰਮੀ ਦਾ ਅਸਰ ਖਾਸ ਤੌਰ ‘ਤੇ ਦੁਪਹਿਰ ਵੇਲੇ ਮਹਿਸੂਸ ਹੋਵੇਗਾ।
ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਤਾਪਮਾਨ ਹੌਲੀ-ਹੌਲੀ ਵਧੇਗਾ ਅਤੇ ਅਗਲੇ ਹਫਤੇ ਤੱਕ ਕਈ ਥਾਵਾਂ ‘ਤੇ ਇਹ 34 ਡਿਗਰੀ ਸੈਲਸੀਅਸ ਤੋਂ 36 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਸੂਬੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਤੇਜ਼ ਧੁੱਪ ਅਤੇ ਵਧਦੀ ਗਰਮੀ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

Published on: ਮਾਰਚ 21, 2025 7:33 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।