ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਦੇ ਮਹਿਲਾ ਕਾਂਗਰਸ ਉਤੇ ਚੰਡੀਗੜ੍ਹ ਪੁਲਿਸ ਵੱਲੋਂ ਪਾਣੀ ਦੀਆਂ ਬੁਛਾਂੜਾ ਕੀਤੀਆਂ ਗਈਆਂ ਹਨ। ਮਹਿਲਾ ਕਾਂਗਰਸ ਵੱਲੋਂ 1100 ਰੁਪਏ ਦੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾ ਰਿਹਾ ਸੀ। ਅੱਜ ਵੱਡੀ ਗਿਣਤੀ ਵਿੱਚ ਪੰਜਾਬ ਕਾਂਗਰਸ ਭਵਨ ਵਿੱਚ ਮਹਿਲਾ ਕਾਂਗਰਸ ਵਰਕਰ ਇਕੱਠੀਆਂ ਹੋਈਆਂ। ਚੰਡੀਗੜ੍ਹ ਪੁਲਿਸ ਨੇ ਪੰਜਾਬ ਕਾਂਗਰਸ ਭਵਨ ਦੇ ਨੇੜੇ ਨਾਕੇ ਲਗਾ ਕੇ ਰੋਕ ਲਿਆ ਹੈ। ਇਸ ਦੌਰਾਨ ਜਦੋਂ ਪ੍ਰਦਰਸ਼ਨਕਾਰੀਆਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।
Published on: ਮਾਰਚ 21, 2025 1:51 ਬਾਃ ਦੁਃ