ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ :
ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਅੱਜ ਪੰਜਾਬ ਵਿਧਾਨ ਸਭਾ ਵਿੱਚ ਵੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨੂੰ ਲੈ ਕੇ ਮੁੱਦਾ ਉਠਾਇਆ ਗਿਆ। ਵਿਧਾਇਕ ਨੱਛਤਰਪਾਲ ਨੇ ਵਿਧਾਨ ਸਭਾ ਵਿੱਚ ਬੋਲਦੇ ਹੋਏ ਮੁਲਾਜ਼ਮਾਂ ਦੀ ਚਿਰਾਂ ਤੋਂ ਲਟਕਦੀ ਓਲਡ ਪੈਨਸ਼ਨ ਸਕੀਮ ਮੰਗ ਚੁੱਕੀ। ਵਿਧਾਇਕ ਨੱਛਤਰਪਾਲ ਨੇ ਕਿਹਾ ਕਿ 18 ਨਵੰਬਰ 2022 ਨੂੰ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਮੁਲਾਜ਼ਮਾਂ ਦੀ ਓਲਡ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਨੋਟੀਫਿਕੇਸ਼ਨ ਦਾ ਸਰਕਾਰ ਵੱਲੋਂ ਵੀ ਪੂਰਾ ਪ੍ਰਚਾਰ ਕੀਤਾ ਗਿਆ ਸੀ। ਉਨ੍ਹਾਂ ਬੋਲਦੇ ਹੋਏ ਕਿਹਾ ਕਿ ਪਰ ਅਜੇ ਤੱਕ ਇਹ ਨੋਟੀਫਿਕੇਸ਼ਨ ਲਾਗੂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਇਸ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ, ਇਸ ਨਾਲ ਲੱਖਾਂ ਮੁਲਾਜ਼ਮਾਂ ਨੂੰ ਲਾਭ ਹੋਵੇਗਾ।
Published on: ਮਾਰਚ 21, 2025 3:33 ਬਾਃ ਦੁਃ