ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਦਾ ਸੈਸ਼ਨ ਹੰਗਾਮੇ ਨਾਲ ਭਰਿਆ ਰਿਹਾ। ਬਜਟ ਸੈਸ਼ਨ ਦੀ ਸ਼ੁਰੂਆਤ ‘ਚ ਜਿਵੇਂ ਹੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਭਾ ਨੂੰ ਸੰਬੋਧਨ ਕਰਨਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਕਾਂਗਰਸ ਵਾਕਆਊਟ ਕਰ ਗਈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਪੁਲਿਸ ਦੀ ਕਾਰਵਾਈ ਅਤੇ ਪਟਿਆਲਾ ਵਿੱਚ ਕਰਨਲ ਅਤੇ ਉਸਦੇ ਪੁੱਤਰ ‘ਤੇ ਹੋਏ ਹਮਲੇ ਨੂੰ ਲੈ ਕੇ ਵਾਕਆਊਟ ਕੀਤਾ।
Published on: ਮਾਰਚ 21, 2025 5:44 ਬਾਃ ਦੁਃ