ਚੰਡੀਗੜ੍ਹ, 22 ਮਾਰਚ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਪੁਲੀਸ ਨੇ ਨਾਕੇ ਦੌਰਾਨ ਸੁਰੱਖਿਆ ਪ੍ਰੋਟੋਕੋਲ ਵਿੱਚ ਕੁਝ ਬਦਲਾਅ ਕੀਤੇ ਹਨ। ਹੁਣ ਪੁਲੀਸ ਮੁਲਾਜ਼ਮ ਨਾਕੇ ’ਤੇ ਬੈਰੀਕੇਡਿੰਗ ਅੱਗੇ ਨਹੀਂ ਸਗੋਂ ਪਿੱਛੇ ਖੜ੍ਹੇ ਹੋਣਗੇ। ਚੰਡੀਗੜ੍ਹ/ਜ਼ੀਰਕਪੁਰ ਬਾਰਡਰ ‘ਤੇ ਚੰਡੀਗੜ੍ਹ ਪੁਲਿਸ ਦੇ ਕਾਂਸਟੇਬਲ ਅਤੇ ਹੋਮ ਗਾਰਡ ਵਲੰਟੀਅਰ ਦੀ ਮੌਤ ਤੋਂ ਬਾਅਦ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਤੇਜ਼ ਰਫ਼ਤਾਰ ਵਾਹਨ ਚਾਲਕਾਂ ਤੋਂ ਬਚਣ ਲਈ ਇਹ ਕਦਮ ਚੁਕਿਆ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੇ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਕਾਂਸਟੇਬਲ ਸੁਖਦਰਸ਼ਨ ਅਤੇ ਹੋਮ ਗਾਰਡ ਵਲੰਟੀਅਰ ਰਾਜੇਸ਼ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇੱਕ ਦਿਨ ਦੀ ਤਨਖਾਹ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਹਾਲਾਂਕਿ ਕਈ ਜਵਾਨਾਂ ਨੇ ਇਸ ਫੈਸਲੇ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਸਵਾਲ ਖੜ੍ਹੇ ਕੀਤੇ ਹਨ ਕਿ ਪਹਿਲਾਂ ਹਾਦਸਿਆਂ ‘ਚ ਜਾਨ ਗਵਾਉਣ ਵਾਲੇ ਪੁਲਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਅਜਿਹੀ ਵਿੱਤੀ ਸਹਾਇਤਾ ਕਿਉਂ ਨਹੀਂ ਦਿੱਤੀ ਗਈ।
Published on: ਮਾਰਚ 22, 2025 7:44 ਪੂਃ ਦੁਃ