Punjab Vidhan Sabha Budget Session
ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :
Punjab Vidhan Sabha Budget Session ਦਾ ਅੱਜ (24 ਮਾਰਚ) ਦੂਜਾ ਦਿਨ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਵਾਕਆਊਟ ਕਰ ਗਏ। ਸਦਨ ਦੇ ਬਾਹਰ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਵੀ ਆਪਣੇ ਵਿਚਾਰ ਪੇਸ਼ ਕਰਨਾ ਚਾਹੁੰਦੇ ਹਨ, ਪਰ ਉਨ੍ਹਾਂ ਨੂੰ ਸੈਸ਼ਨ ਵਿੱਚ ਮੌਕਾ ਨਹੀਂ ਦਿੱਤਾ ਜਾ ਰਿਹਾ।
ਇਸ ਦੇ ਵਿਰੋਧ ਵਿੱਚ ਕਾਂਗਰਸ ਨੇ ਵਾਕਆਊਟ ਕੀਤਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।ਇਸ ਮੌਕੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵੀ ਸ਼ਮੂਲੀਅਤ ਕੀਤੀ।
Published on: ਮਾਰਚ 24, 2025 1:26 ਬਾਃ ਦੁਃ