ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਬਜਟ ਪੇਸ਼ ਕਰਦੇ ਹੋਏ ਮੁੱਖ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2025-26 ਲਈ ਪੋਸ਼ਣ ਅਤੇ ਆਈ ਸੀ ਡੀ ਐਸ ਯੋਜਨਾ ਲਈ 1,177 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਆਸ਼ੀਰਵਾਦ ਯੋਜਨਾ ਲਈ 360 ਕਰੋੜ ਰੁਪਏ, ਵੱਖ ਵੱਖ ਵਜ਼ੀਫਾ ਪ੍ਰੋਗਰਾਮਾਂ ਲਈ 262 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਜਕ੍ਰਮ ਦੇ ਅਧੀਨ 170 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲਟਕਦੇ ਮੁੱਦਿਆਂ ਨੂੰ ਲੈ ਕੇ ਵਿੱਤ ਮੰਤਰੀ ਨੇ ਦਿੱਤਾ ਅਹਿਮ ਬਿਆਨ
Published on: ਮਾਰਚ 26, 2025 12:36 ਬਾਃ ਦੁਃ