ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਗਿਆ। ਬਜਟ ਪੇਸ਼ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਵਿੱਤ ਮੰਤਰੀ ਨੇ ਬੋਲਦੇ ਹੋਏ ਕਿਹਾ ਕਿ 2 ਲੱਖ 36 ਹਜ਼ਾਰ ਰੁਪਏ ਦਾ ਅਨੁਮਾਨਤ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨੇ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 5 ਗਾਰੰਟੀਆਂ ਦਿੱਤੀਆਂ ਗਈਆਂ ਸਨ। ਜਿੰਨਾਂ ਵਿਚੋਂ 4 ਪੂਰੀਆ ਹੋ ਗਈਆਂ ਹਨ। ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪੂਰਾ ਹੋ ਗਿਆ। ਸਿਰਫ ਔਰਤਾਂ ਨਾਲ ਜੋ ਵਾਅਦਾ ਕੀਤਾ ਸੀ ਉਹ ਬਾਕੀ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਵਿਭਾਗਾਂ ਤੋਂ ਸਰਵੇ ਕਰਵਾਏ ਜਾ ਰਹੇ ਹਨ। ਛੇਤੀ ਹੀ ਇਸ ਸਕੀਮ ਨੂੰ ਲਾਂਚ ਕੀਤਾ ਜਾਵੇਗਾ।
Published on: ਮਾਰਚ 26, 2025 1:42 ਬਾਃ ਦੁਃ