ਅੰਮ੍ਰਿਤਸਰ, 27 ਮਾਰਚ, ਦੇਸ਼ ਕਲਿਕ ਬਿਊਰੋ :
ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਅਹਿਮ ਕਾਰਵਾਈਆਂ ਦੌਰਾਨ 4.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ ਨਾਲ-ਨਾਲ ਪੁਲਿਸ ਨੇ 7 ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਹ ਸਾਰੀ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਹੈ। ਛਾਪੇਮਾਰੀ ਤੋਂ ਬਾਅਦ ਫੜੇ ਗਏ ਮੁਲਜ਼ਮ ਨੇ ਦੱਸਿਆ ਕਿ ਇਹ ਪੂਰਾ ਨੈੱਟਵਰਕ ਇੰਟਰਨੈਸ਼ਨਲ ਡਰੱਗ ਸਿੰਡੀਕੇਟ ਨਾਲ ਜੁੜਿਆ ਹੋਇਆ ਹੈ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਨਸ਼ੇ ਦੀ ਖੇਪ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਆਧਾਰ ’ਤੇ ਪੁਲੀਸ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਤਸਕਰ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਦੇ ਸਬੰਧ ਕਈ ਹੋਰ ਰਾਜਾਂ ਅਤੇ ਦੇਸ਼ਾਂ ਤੱਕ ਫੈਲੇ ਹੋਏ ਹਨ। ਪੁੱਛਗਿੱਛ ਦੌਰਾਨ ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਫੜੇ ਗਏ ਸਮੱਗਲਰ ਗੁਰਦੀਪ ਉਰਫ ਰਾਣੋ ਨਾਲ ਜੁੜੇ ਹੋਏ ਹਨ, ਜੋ ਕਿ ਇਸ ਸਿੰਡੀਕੇਟ ਦਾ ਮੁੱਖ ਸੰਚਾਲਕ ਹੈ।
Published on: ਮਾਰਚ 27, 2025 11:48 ਪੂਃ ਦੁਃ