ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :
ਅੱਜ ਪੰਜਾਬ ਵਿਧਾਨ ਸਭਾ ਵਿੱਚ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੀਚੇਵਾਲ ਮਾਡਲ ਬਾਰੇ ਦਿੱਤੇ ਗਏ ਬਿਆਨ ਕਾਰਨ ਵਿਧਾਨ ਸਭਾ ਵਿੱਚ ਮਾਹੌਲ ਫਿਰ ਗਰਮਾ ਗਿਆ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਬਾਜਵਾ ਤੋਂ ਆਪਣੇ ਬਿਆਨ ਲਈ ਮੁਆਫੀ ਮੰਗਣ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੀ ਇਹ ਬਿਆਨ ਸਮੁੱਚੀ ਕਾਂਗਰਸ ਦਾ ਹੈ ਜਾਂ ਕੇਵਲ ਪ੍ਰਤਾਪ ਸਿੰਘ ਬਾਜਵਾ ਦੇ ਨਿੱਜੀ ਵਿਚਾਰ ਹਨ?
‘ਆਪ’ ਵਿਧਾਇਕਾਂ ਨੇ ਇਸ ਬਿਆਨ ਖ਼ਿਲਾਫ਼ ਨਿੰਦਾ ਮਤਾ ਪੇਸ਼ ਕਰਨ ਦੀ ਮੰਗ ਕੀਤੀ। ਹਾਲਾਂਕਿ ਬਾਜਵਾ ਆਪਣੇ ਸਟੈਂਡ ‘ਤੇ ਅੜੇ ਰਹੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਹੈ। ਵਿਧਾਨ ਸਭਾ ‘ਚ ਕਾਫੀ ਦੇਰ ਤੱਕ ਹੰਗਾਮਾ ਅਤੇ ਬਹਿਸ ਹੁੰਦੀ ਰਹੀ, ਜਿਸ ਕਾਰਨ ਬਾਜਵਾ ਦੀ ਅਗਵਾਈ ‘ਚ ਕਾਂਗਰਸੀ ਵਿਧਾਇਕ ਵਾਕਆਊਟ ਕਰ ਗਏ। ਕਾਂਗਰਸ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕਰ ਚੁੱਕੀ ਹੈ।
Published on: ਮਾਰਚ 27, 2025 12:25 ਬਾਃ ਦੁਃ