ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਪੰਜਾਬ

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਸੂਬੇ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਵਿੱਚ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਇੱਕ ਪੀਪੀਟੀ ਦਿਖਾਈ ਗਈ ਜਿਸ ਵਿੱਚ ਸੰਵਿਧਾਨਕ ਉਪਬੰਧਾਂ (ਆਰਟੀਕਲ 324 ਤੋਂ 329) ਲੋਕ ਪ੍ਰਤੀਨਿਧਤਾ ਐਕਟ 1950, ਲੋਕ ਪ੍ਰਤੀਨਿਧਤਾ ਐਕਟ 1951, ਨਿਯਮਾਂ ਅਤੇ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਗਈਆਂ ਵੱਖ-ਵੱਖ ਹਦਾਇਤਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਨੂੰ ਸੂਚਿਤ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿੱਚ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ਦੇ ਪੱਧਰ ‘ਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗਾਂ ਸਫਲਤਾਪੂਰਵਕ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੌਰਾਨ ਕੋਈ ਵੀ ਮੁੱਦਾ ਜਾਂ ਚਿੰਤਾਵਾਂ ਸਾਹਮਣੇ ਨਹੀਂ ਆਈਆਂ ਅਤੇ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਕਿਰਿਆ ‘ਤੇ ਆਪਣੀ ਪੂਰੀ ਤਸੱਲੀ ਪ੍ਰਗਟਾਈ ਹੈ। ਹਾਲਾਂਕਿ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੋਟਰ ਸੂਚੀਆਂ, ਚੋਣਾਂ ਦੇ ਸੰਚਾਲਨ, ਨਿਯਮਾਂ ਅਤੇ ਚੋਣ ਕਮਿਸ਼ਨ ਦੁਆਰਾ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਹਦਾਇਤਾਂ, ਸ਼ਿਕਾਇਤਾਂ ਅਤੇ ਚੋਣਾਂ ਦੇ ਹੋਰ ਮੁੱਦਿਆਂ ਨਾਲ ਸਬੰਧਤ ਰਾਜ ਪੱਧਰ ਦੇ ਕਿਸੇ ਵੀ ਮੁੱਦੇ ‘ਤੇ ਚਰਚਾ ਕਰ ਸਕਦੇ ਹਨ।

ਸਿਬਿਨ ਸੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਸੇਵਾਵਾਂ ਨਾਲ ਸਬੰਧਤ ਕਿਸੇ ਵੀ ਮੁੱਦੇ ਜਾਂ ਚੁਣੌਤੀਆਂ ਨੂੰ ਸਾਂਝਾ ਕਰਨ ਲਈ ਵੀ ਸੱਦਾ ਦਿੱਤਾ। ਮੀਟਿੰਗ ਵਿੱਚ ਹਾਜ਼ਰ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਜ਼ਮੀਨੀ ਪੱਧਰ ‘ਤੇ ਵੋਟਰ ਸੂਚੀ ਅਤੇ ਹੋਰ ਵੱਖ-ਵੱਖ ਚੋਣਾਂ ਨਾਲ ਸਬੰਧਤ ਗਤੀਵਿਧੀਆਂ ਦੇ ਸਬੰਧ ਵਿੱਚ ਆਪਣੀ ਤਸੱਲੀ ਪ੍ਰਗਟਾਈ ਅਤੇ ਇਹ ਵੀ ਦੱਸਿਆ ਕਿ ਉਨ੍ਹਾਂ ਕੋਲ ਕੋਈ ਖਾਸ ਮੁੱਦਾ ਉਠਾਉਣ ਲਈ ਨਹੀਂ ਹੈ। ਇੰਡੀਅਨ ਨੈਸ਼ਨਲ ਕਾਂਗਰਸ ਦੇ ਨੁਮਾਇੰਦੇ ਨੇ ਭਾਰਤੀ ਚੋਣ ਕਮਿਸ਼ਨ ਨੂੰ ਵਿਚਾਰ ਕਰਨ ਲਈ ਸੁਝਾਵਾਂ ਨਾਲ ਇੱਕ ਪ੍ਰਸਤਾਵ ਦਿੱਤਾ।

ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਨੁਮਾਇੰਦੇ ਨਿਯੁਕਤ ਕਰਨ ਅਤੇ ਹਰੇਕ ਪੋਲਿੰਗ ਬੂਥ ਲਈ ਬੂਥ ਲੈਵਲ ਏਜੰਟ (ਬੀਐਲਏ) ਨਿਯੁਕਤ ਕਰਨ ਤੇ ਉਨ੍ਹਾਂ ਦੇ ਵੇਰਵੇ ਜਲਦੀ ਤੋਂ ਜਲਦੀ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੂੰ ਜਮ੍ਹਾ ਕਰਨ ਦੀ ਬੇਨਤੀ ਕੀਤੀ।

Published on: ਮਾਰਚ 27, 2025 1:46 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।