ਏ.ਡੀ.ਸੀ.ਵੱਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਰੋਡ ਸੇਫਟੀ ਕਮੇਟੀ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ

ਟ੍ਰਾਈਸਿਟੀ

ਮੋਹਾਲੀ, 27 ਮਾਰਚ,2025: ਦੇਸ਼ ਕਲਿੱਕ ਬਿਓਰੋ

      ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਨਾਲ ਰੋਡ ਸੇਫਟੀ ਦੇ ਪ੍ਰਬੰਧਾਂ ਬਾਰੇ ਵਿਸੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਉੱਪਰ ਬਲੈਕ ਸਪੋਟ (ਦੁਰਘਟਨਾ ਸੰਭਾਵੀ ਥਾਵਾਂ) ਜਿਨ੍ਹਾਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਠੀਕ ਕਰਨ ਲਈ ਕਿਹਾ।

       ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸ਼ਹਿਰ ਵਿੱਚ ਨਵੀਂ ਸ਼ੁਰੂ ਕੀਤੀ ਗਈ ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਪ੍ਰਣਾਲੀ ਅਧੀਨ  ਨਗਰ ਨਿਗਮ ਅਤੇ ਗਮਾਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਪੁਲਿਸ ਨਾਲ ਮਿਲ ਕੇ ਸੜ੍ਹਕਾਂ ’ਤੇ ਆਵਾਜਾਈ ਚਿੰਨ੍ਹਾਂ ਨੂੰ ਤੁਰੰਤ ਯਕੀਨੀ ਬਣਾਉਣ, ਜਿਵੇਂ ਕਿ ਜ਼ੈਬਰਾ ਕ੍ਰਾਸਿੰਗ, ਸਟਾਪ ਲਾਈਨਾਂ ਅਤੇ ਸਪੀਡ ਲਿਮਿਟ ਦੀ ਸਪੱਸ਼ਟਤਾ ਆਦਿ।

       ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਸੜਕਾਂ ਤੇ ਬਲੈਕ ਸਪੋਟਾਂ (ਦੁਰਘਟਨਾਵਾਂ ਵਾਲੀਆ ਥਾਵਾਂ) ਨੂੰ ਤੁਰੰਤ ਸਹੀ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਅਦਾਰਿਆਂ ਐਨ.ਐਚ.ਏ.ਆਈ, ਗਮਾਡਾ, ਬੀ ਐਡ ਆਰ ਅਤੇ ਮਿਊਂਸੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

 ਉਨ੍ਹਾਂ ਵੱਲੋਂ ਸ਼ਹਿਰ ਵਿੱਚ ਸੜਕਾਂ ਉੱਪਰ ਬਣੇ ਅਣਅਧਿਕਾਰਤ ਕੱਟਾਂ ਨੂੰ ਬੰਦ ਕਰਨ ਅਤੇ ਸੜਕਾਂ ਦੇ ਆਸੇ ਪਾਸੇ ਲਗਾਈਆਂ ਜਾਂਦੀਆਂ ਰੇੜ੍ਹੀਆਂ, ਫੜ੍ਹੀਆਂ ਅਤੇ ਵਾਹਨਾਂ ਦੀ ਗਲਤ ਪਾਰਕਿੰਗ ਆਦਿ ਨੂੰ ਰੋਕਣ ਲਈ  ਲਗਾਤਾਰ ਚੈਕਿੰਗ ਕਰਨ ਲਈ ਕਿਹਾ ਗਿਆ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਸਰਕਾਰ ਦੁਆਰਾ ਚਲਾਈ ਗਈ Scheme for Grant of Award to the Good Samaritan ਬਾਰੇ ਜਾਣੂ ਕਰਵਾਉਣ ਲਈ ਕਿਹਾ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋ (ਫ਼ਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।  

ਮੀਟਿੰਗ ਦੌਰਾਨ ਏ.ਡੀ.ਸੀ. ਵੱਲੋਂ ਕਿਹਾ ਗਿਆ ਕਿ ਸਕੂਲੀ ਬੱਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਸਬੰਧੀ ਪੁਖਤਾ ਪ੍ਰਬੰਧ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੋਣੇ ਯਕੀਨੀ ਬਣਾਏ ਜਾਣ। ਬੱਸ ਦੇ ਡਰਾਇਵਰਾਂ ਅਤੇ ਲੇਡੀ ਅਟੈਡੈਂਟ ਨੂੰ ਸੇਫ ਸਕੂਲ ਵਾਹਨ ਸਕੀਮ ਅਨੁਸਾਰ ਸਕੂਲੀ ਬੱਸਾਂ ਦੇ ਰੱਖ-ਰਖਾਓ, ਸੁਰੱਖਿਅਤ ਡਰਾਇਵਿੰਗ ਨਿਯਮਾਂ ਦੀ ਪਾਲਣਾ ਕਰਨ ਹਿੱਤ ਜਾਗਰੂਕ ਕੀਤਾ ਜਾਵੇ ਅਤੇ ਸਾਰੀਆਂ ਸਕੂਲੀ ਬੱਸਾਂ ਵਿੱਚ ਮੌਜੂਦ ਕੈਮਰੇ, ਅੱਗ ਬੁਝਾਊ ਯੰਤਰ ਅਤੇ ਫਾਸਟ ਏਡ ਬਾਕਸ ਆਦਿ ਚੈੱਕ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਵੀ ਟ੍ਹੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਯੋਗ ਪ੍ਰਬੰਧ ਕੀਤੇ ਜਾਣ।

             ਇਸ ਮੌਕੇ ਐਸ.ਡੀ.ਐਮ, ਡੇਰਾਬੱਸੀ, ਸ੍ਰੀ ਅਮਿਤ ਗੁਪਤਾ ਆਰ.ਟੀ.ਏ ਸ੍ਰੀ ਪ੍ਰਦੀਪ ਸਿੰਘ ਢਿੱਲੋਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ  ਸੀਨੀਅਰ ਅਧਿਕਾਰੀ ਹਾਜ਼ਰ ਸਨ।

Published on: ਮਾਰਚ 27, 2025 3:09 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।