ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 28 ਮਾਰਚ ਨੂੰ

ਰੁਜ਼ਗਾਰ

ਮੋਹਾਲੀ, 27 ਮਾਰਚ: ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 28-03-2025, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸਾਮ 1 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 28-03-2025 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਡੀ–ਮਾਰਟ ਮੋਹਾਲੀ, ਐਚਡੀਐਫਸੀ ਬੈਂਕ, ਨਿਕ ਬੇਕਰਜ਼, ਏਰੀਅਲ ਟੈਲੀਕਾਮ ਅਤੇ ਟੀਮ ਲੀਸ ਸਰਵਿਸ ਲਿਮਿ:( D-Mart Mohali, HDFC BANK, Nik Baker’s, Aerial Telecom ਅਤੇ Team Lease service Limited) ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਪੈਕਰ, ਅਸਿਸਟੈਂਟ ਮੈਨੇਜਰ, ਬਿਲਿੰਗ ਐਗਜ਼ੀਕਿਊਟਿਵ, ਸੇਲਜ਼ ਐਸੋਸੀਏਟ, ਗੋਦਾਮ ਅਸਿਸਟੈਂਟ, ਫੀਲਡ ਸੇਲਜ਼ ਐਗਜ਼ੀਕਿਊਟਿਵ, ਆਊਟਲੈੱਟ ਮੈਨੇਜਰ ਅਤੇ ਸਟਾਫ ਅਤੇ ਬੀ.ਪੀ.ਓ.
 (Packer, Assistant Manger, Billing Executive, Sales Associate, Godown Assistant, Field Sales Executive, Outlet Manager and Staff and BPO) ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਮੋਹਾਲੀ ਹੋਵੇਗਾ।

ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀ, ਬਾਰਵੀ ਅਤੇ ਗਰੈਜੂਏਸ਼ਨ ਪਾਸ ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ,  ਰਿਜ਼ਿਊਮੇ ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

Published on: ਮਾਰਚ 27, 2025 3:25 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।