ਫਾਜ਼ਿਲਕਾ: 27 ਮਾਰਚ , ਦੇਸ਼ ਕਲਿੱਕ ਬਿਓਰੋ
ਰਿਜ਼ਨਲ ਟਰਾਂਸਪੋਰਟ ਅਫ਼ਸਰ ਫਾਜ਼ਿਲਕਾ ਸ. ਗੁਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸੂਬੇ ਅੰਦਰ ਮੋਟਰ ਵ੍ਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ। ਜੇਕਰ ਸੈਂਟਰਲ ਮੋਟਰ ਵ੍ਹੀਕਲ ਰੂਲਜ਼ 1989 ਦੇ ਅਧੀਨ ਰੂਲ 167 ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਵਿਭਾਗ ਵੱਲੋਂ ਸਬੰਧਤ ਵ੍ਹੀਕਲਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਵਾਹਨ ਬਲੈਕ ਲਿਸਟ ਹੋਣ ਕਾਰਨ ਸਬੰਧਤ ਵਾਹਨ ਦੇ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਰਜਿਸਟਰੇਸ਼ਨ ਆਦਿ ਦਾ ਲਾਭ ਨਹੀਂ ਲੈ ਸਕਦੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਸਮੇਂ ਸਿਰ ਦਫ਼ਤਰ ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ, ਫਾਜ਼ਿਲਕਾ ਵਿਖੇ ਜਮ੍ਹਾਂ ਕਰਵਾਉਣ। ਚਲਾਨ ਦੀ ਬਣਦੀ ਰਕਮ ਜਮ੍ਹਾਂ ਨਾ ਕਰਵਾਉਣ ਦੀ ਸੂਰਤ ‘ਚ ਵਾਹਨ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ।
Published on: ਮਾਰਚ 27, 2025 3:54 ਬਾਃ ਦੁਃ