ਫਾਜਿਲਕਾ 27 ਮਾਰਚ, ਦੇਸ਼ ਕਲਿੱਕ ਬਿਓਰੋ
ਸਰਕਾਰੀ ਸਿਹਤ ਸੰਸਥਾਵਾਂ ਵਿਚ ਸਾਰੀਆਂ ਦਵਾਈਆਂ ਮੁਫ਼ਤ ਉਪਲੱਬਧ ਕਰਵਾਉਣ ਅਤੇ ਵੱਖ ਵੱਖ ਨੈਸ਼ਨਲ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੀ ਪ੍ਰਧਾਨਗੀ ਵਿੱਚ ਸਿਹਤ ਵਿਭਾਗ ਦੇ ਸਮੂਹ ਪ੍ਰੋਗ੍ਰਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਡਾ ਚੰਦਰ ਸ਼ੇਖਰ ਕੱਕੜ ਨੇ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਜਰੂਰੀ ਦਵਾਈਆਂ ਮੁਫਤ ਦੇਣੀਆਂ ਯਕੀਨੀ ਬਣਾਈਆਂ ਜਾਣ ਅਤੇ ਦਵਾਈਆਂ ਦਾ ਲੋੜੀਂਦਾ ਸਟਾਕ ਪੂਰਾ ਰੱਖਿਆ ਜਾਵੇ। ਉਨ੍ਹਾਂ ਵਲੋਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗ੍ਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਵਿਚਾਰ ਵਿਟਾਦਰਾਂ ਕੀਤਾ ਗਿਆ ਅਤੇ ਸਮੂਹ ਅਫਸਰ ਸਾਹਿਬਾਨਾਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਸਮੇਂ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਕੋਲਡ ਚੇਨ, ਜੇ.ਐਸ.ਵਾਈ, ਆਸ਼ਾ ਵਰਕਰਾਂ ਦੇ ਕੰਮ ਦੀ ਸਮੀਖਿਆ, ਟੀਕਾਕਰਣ ਪ੍ਰੋਗਰਾਮ, ਕੋਟਪਾ ਐਕਟ, ਪਰਿਵਾਰ ਨਿਯੋਜਨ ਪ੍ਰੋਗਰਾਮ, ਆਭਾ ਆਈ.ਡੀ., ਆਰ.ਕੇ.ਐਸ. ਸਬੰਧੀ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ। ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਾਰੀਆਂ ਸਕੀਮਾਂ ਦੇ 100 ਪ੍ਰਤੀਸ਼ਤ ਟੀਚੇ ਪ੍ਰਾਪਤ ਕਰਨ ਦੀ ਹਦਾਇਤਾਂ ਦਿੱਤੀਆਂ ਗਈਆਂ। ਇਸ ਸਮੇਂ ਡਾ. ਕਵਿਤਾ ਸਿੰਘ, ਡਾ ਰਿੰਕੂ ਚਾਵਲਾ, ਡਾ ਸੰਦੀਪ ਖੋਸਾ, ਡਾ ਵਿਕਾਸ ਗਾਂਧੀ, ਡਾ ਪੰਕਜ਼ ਚੌਹਾਨ, ਡਾ ਸੁਨੀਤਾ ਕੰਬੋਜ਼, ਡਾ ਸਨਮਾਨ, ਰਾਜੇਸ਼ ਕੁਮਾਰ, ਵਿਨੋਦ ਖੁਰਾਣਾ ਹਾਜਰ ਸਨ।
Published on: ਮਾਰਚ 27, 2025 4:17 ਬਾਃ ਦੁਃ