ਚੰਡੀਗੜ੍ਹ, 27 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਵਿਰੋਧੀ ਪਾਰਟੀਆਂ ਨੂੰ ਕਰੜੀ ਹੱਥੀਂ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਤ ਸੀਚੇਵਾਲ ਉਤੇ ਕੀਤੀ ਟਿੱਪਣੀ ਨੂੰ ਲੈ ਕੇ ਕਰੜੇ ਹੱਥੀਂ ਲਿਆ। ਮੁੱਖ ਮੰਤਰੀ ਨੇ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਵਿਰੋਧੀ ਦਲ ਦੇ ਆਗੂ ਦਾ ਮਾਨਸਿਕ ਸੰਤੁਲਨ ਸਹੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਰੌਲਾ ਪਾਉਣ ਵਾਲੇ ਚਲੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਚੰਗਾ ਕੰਮ ਕਰ ਰਿਹਾ ਉਸ ਉਤੇ ਅਜਿਹੀਆਂ ਟਿੱਪਣੀਆਂ ਕਰਨੀਆਂ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟੀਆਂ ਮਾਨਸਿਕ ਸੋਚਾਂ ਨਹੀਂ ਰੱਖੀਆਂ ਚਾਹੀਦੀਆਂ।
Published on: ਮਾਰਚ 27, 2025 4:55 ਬਾਃ ਦੁਃ