ਬਜਟ ਨੇ ਮੁਲਾਜ਼ਮ ਵਰਗ ਨੂੰ ਨਿਰਾਸ਼ ਕੀਤਾ : ਆਲ ਇੰਡੀਆ ਐਨਪੀਐਸ ਇੰਪਲਾਈ ਫੈਡਰੇਸ਼ਨ

ਪੰਜਾਬ

ਮੋਹਾਲੀ, 27 ਮਾਰਚ, ਦੇਸ਼ ਕਲਿੱਕ ਬਿਓਰੋ :

ਆਲ ਇੰਡੀਆ ਐਨਪੀਐਸ ਇਮਪਲਾਈ ਫੈਡਰੇਸ਼ਨ ਦੇ ਪੰਜਾਬ ਦੇ  ਸੂਬਾ ਪ੍ਰਭਾਰੀ ਪ੍ਰਭਦੀਪ ਸਿੰਘ ਬੋਪਾਰਾਏ ਨੇ ਬਜਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਬਜਟ ਨੇ ਇੱਕ ਵਾਰ ਫਿਰ ਮੁਲਾਜ਼ਮ ਵਰਗ ਨੂੰ ਨਿਰਾਸ਼ ਕੀਤਾ ਹੈ ਅਤੇ ਬਜਟ ਚ ਮੁਲਾਜ਼ਮਾਂ ਦੇ ਪੈਨਸ਼ਨਰਾਂ ਲਈ ਕੁਝ ਵੀ ਨਹੀਂ ਰੱਖਿਆ ਗਿਆ ਉਹਨਾਂ ਕਿਹਾ ਹੈ ਕਿ ਸਰਕਾਰ ਵੱਲੋਂ ਇੱਕ ਵਾਰ ਫਿਰ ਮੁਲਾਜਮ ਅਤੇ ਪੈਨਸ਼ਰਾਂ ਦੇ ਹੱਥ ਖਾਲੀ ਰੱਖੇ ਗਏ ਹਨਉਹਨਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੋਂ ਪੈਨਸ਼ਨਾਂ ਨਾਲ ਕੀਤੇ ਵਾਅਦੇ ਤੋ ਭੱਜ ਗਈ ਹੈ ਪ੍ਰਭਦੀਪ ਸਿੰਘ ਨੇ ਕਿਹਾ ਹੈ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇਗਾ ਇਸ ਸਬੰਧੀ ਸਰਕਾਰ ਵੱਲੋਂ ਕਈ ਵਾਰ ਮੀਟਿੰਗਾਂ ਕਰਕੇ ਭਰੋਸਾ ਵੀ ਦਿੱਤਾ ਗਿਆ ਸੀ। ਪਰ ਅਜੇ ਤੱਕ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਗਿਆ ਉਹਨਾਂ ਕਿਹਾ ਕਿ ਬਜਟ ਤੋਂ ਮੁਲਾਜ਼ਮਾਂ ਨੂੰ  ਕਾਫੀ ਆਸਾਂ ਸਨ ਪਰ ਅੱਜ ਦੇ ਬਜਟ ਨੇ ਇੱਕ ਵਾਰ ਫਿਰ ਮੁਲਾਜ਼ਮਾਂ ਦੀਆਂ  ਆਸਾਂ ਤੇ ਪਾਣੀ ਫੇਰ ਦਿੱਤਾ ਉਹਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਚ ਨਰਾਜ਼ਗੀ ਦਾ ਖਮਿਆਜਾ ਭੁਗਤਣਾ ਪਵੇਗਾ।

Published on: ਮਾਰਚ 27, 2025 5:27 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।