ਬੈਂਕਾਕ, 1 ਅਕਤੂਬਰ, ਦੇਸ਼ ਕਲਿਕ ਬਿਊਰੋ :
ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਬੱਸ ਵਿੱਚ ਕੁੱਲ 44 ਲੋਕ ਮੌਜੂਦ ਸਨ, ਜਿਨ੍ਹਾਂ ਵਿੱਚੋਂ 16 ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਬਚਾਅ ਕਰਮਚਾਰੀ ਬਾਕੀ ਬਚੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਹਾਲਾਂਕਿ ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਦਾ ਟਾਇਰ ਫਟਣ ਕਾਰਨ ਅੱਗ ਲੱਗੀ ਹੈ। ਰਾਇਟਰਜ਼ ਮੁਤਾਬਕ ਇਹ ਹਾਦਸਾ ਬੈਂਕਾਕ ਦੇ ਖੂ ਖੋਟ ਇਲਾਕੇ ‘ਚ ਦੁਪਹਿਰ ਕਰੀਬ 12.30 ਵਜੇ ਵਾਪਰਿਆ। ਬੱਸ ਸਕੂਲ ਟਰਿਪ ਤੋਂ ਵਾਪਸ ਆ ਰਹੀ ਸੀ। ਬੱਸ ਵਿੱਚ 3 ਤੋਂ 15 ਸਾਲ ਤੱਕ ਦੇ ਬੱਚੇ ਮੌਜੂਦ ਸਨ। ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ 5 ਅਧਿਆਪਕ ਵੀ ਸਵਾਰ ਸਨ।