AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਮਾਨ ਅੱਜ ਨਸ਼ਿਆਂ ਖਿਲਾਫ਼ ਪੈਦਲ ਮਾਰਚ ਕਰਨਗੇ

ਪੰਜਾਬ


ਲੁਧਿਆਣਾ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਵਿੱਚ ਅੱਜ (2 ਅਪ੍ਰੈਲ) CM ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ Ex CM ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਕਰਨਗੇ। ਪਦਯਾਤਰਾ ਵਿੱਚ ਸਕੂਲੀ ਵਿਦਿਆਰਥੀ ਅਤੇ ਕਾਲਜ ਦੇ ਵਿਦਿਆਰਥੀ ਵੀ ਭਾਗ ਲੈਣਗੇ। ਇਹ ਪੈਦਲ ਮਾਰਚ ਸਵੇਰੇ 11 ਵਜੇ ਆਰਤੀ ਚੌਕ ਤੋਂ ਸ਼ੁਰੂ ਹੋਵੇਗਾ, ਜੋ ਘੁਮਾਰ ਮੰਡੀ ਤੋਂ ਹੁੰਦਾ ਹੋਇਆ DIG ਦੀ ਕੋਠੀ ਤੱਕ ਪਹੁੰਚੇਗਾ।
ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵੱਲੋਂ ਇਸ ਪੈਦਲ ਮਾਰਚ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੀਆਂ ਸੜਕਾਂ ’ਤੇ 1000 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਨੂੰ ਲੈ ਕੇ ਸੀਐਮ ਮਾਨ ਅਤੇ ਕੇਜਰੀਵਾਲ ਲੋਕਾਂ ਨੂੰ ਸੰਬੋਧਨ ਵੀ ਕਰਨਗੇ। ਪੈਦਲ ਮਾਰਚ ਦੇ ਸਵਾਗਤ ਲਈ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਵੀ ਆਮ ਆਦਮੀ ਪਾਰਟੀ ਦੇ ਵਰਕਰ ਤਿਆਰੀਆਂ ਕਰ ਰਹੇ ਹਨ।
ਸੀਐਮ ਮਾਨ ਅਤੇ ਕੇਜਰੀਵਾਲ ਦੁਪਹਿਰ 2 ਵਜੇ ਤੱਕ ਲੁਧਿਆਣਾ ‘ਚ ਰਹਿਣਗੇ। ਇਸ ਤੋਂ ਬਾਅਦ ਉਹ ਵਾਪਸ ਚੰਡੀਗੜ੍ਹ ਚਲੇ ਜਾਣਗੇ। ਫਿਰ 3 ਅਪ੍ਰੈਲ ਨੂੰ CM ਮਾਨ ਅਤੇ ਕੇਜਰੀਵਾਲ ITI ਦਾ ਦੌਰਾ ਕਰਨਗੇ।

Published on: ਅਪ੍ਰੈਲ 2, 2025 7:19 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।