ਮੋਹਾਲੀ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਪੰਜਾਬ ਦੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ‘ਚ ਮੋਹਾਲੀ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ ਨੇ ਚਾਰ ਪੁਲਿਸ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਸੁਣਾਈ ਹੈ। ਅੱਜ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਚਾਰ ਸਾਬਕਾ ਪੁਲਿਸ ਅਧਿਕਾਰੀਆਂ ਸਜ਼ਾ ਸੁਣਾਈ ਗਈ। ਅਦਾਲਤ ਵੱਲੋਂ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਮੋਗਾ ਦੇ ਤਕਾਲੀ ਐਸਐਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸਪੀ (ਐੱਚ) ਪਰਮਦੀਪ ਸਿੰਘ ਸੰਧੂ ਸਣੇ ਮੋਗਾ ਸਿਟੀ ਥਾਣੇ ਦੇ ਦੋ ਸਾਬਕਾ ਐੱਸਐੱਚਓਜ਼ ਰਮਨ ਕੁਮਾਰ ਅਤੇ ਇੰਸਪੈਕਟਰ ਅਮਰਜੀਤ ਸਿੰਘ ਨੂੰ ਸਜ਼ਾ ਸੁਣਾਈ ਗਈ ਹੈ। ਅਦਾਲਤ ਵੱਲੋਂ ਚਾਰਾਂ ਨੂੰ 5-5 ਸਾਲ ਕੈਦ ਅਤੇ 2 ਲੱਖ ਜੁਰਮਾਨਾ ਲਾਇਆ ਗਿਆ ਹੈ। ਪੁਲਿਸ ਅਫ਼ਸਰਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦਾ ਦੋਸ਼ੀ ਪਾਇਆ ਗਿਆ ਸੀ। ਸੀਬੀਆਈ ਅਦਾਲਤ ਵੱਲੋਂ ਪੁਲਿਸ ਅਧਿਕਾਰੀਆਂ ਨੂੰ 29 ਮਾਰਚ ਨੂੰ ਦੋਸ਼ੀ ਕਰਾਰ ਦਿੰਦਿਆਂ ਚਾਰ ਅਪਰੈਲ ਨੂੰ ਸਜ਼ਾ ਸੁਣਾਉਣ ਦਾ ਦਿਨ ਨਿਰਧਾਰਤ ਕੀਤਾ ਗਿਆ ਸੀ, ਪਰ ਉਸ ਦਿਨ ਸਜ਼ਾ ਨਹੀਂ ਸੁਣਾਈ ਗਈ ਸੀ, ਅੱਜ 7 ਅਪ੍ਰੈਲ ਨੂੰ ਸਜ਼ਾ ਸੁਣਾਈ ਗਈ।
Published on: ਅਪ੍ਰੈਲ 7, 2025 1:06 ਬਾਃ ਦੁਃ