ਚੰਡੀਗੜ੍ਹ: 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਜਨਰਲ ਹਾਉਸ ਬੁਲਾਉਣ ਦਾ ਫੈਸਲਾ ਕੀਤਾ ਗਿਆ।ਵਰਕਿੰਗ ਕਮੇਟੀ ਵੱਲੋਂ 12 ਅਪ੍ਰੈਲ ਨੂੰ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਚ ਜਨਰਲ ਇਜਲਾਸ ਬੁਲਾਇਆ ਗਿਆ ਹੈ, ਜਿੱਥੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।ਮੀਟਿੰਗ ਤੋਂ ਬਾਅਦ ਡਾਕਟਰ ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਵਰਕਰਾਂ ਦੀ ਮਿਹਨਤ ਸਦਕਾ ਹੀ ਪਾਰਟੀ ਦੀ ਭਰਤੀ ਮੁਕੰਮਲ ਹੋਈ ਹੈ। ਸਾਡੀ ਮੈਂਬਰਸ਼ਿਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।
ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਵੀ ਪਾਰਟੀ ਲਈ ਬਹੁਤ ਮਿਹਨਤ ਕੀਤੀ ਹੈ ਪਰ ਇਸ ਸਮੇ ਬਲਵਿੰਦਰ ਸਿੰਘ ਭੂੰਦੜ ਨੇ ਜੋ ਰੋਲ ਅਦਾ ਕੀਤਾ ,ਉਸ ਲਈ ਮਤਾ ਪਾ ਕੇ ਉਹਨਾਂ ਦਾ ਵੀ ਧੰਨਵਾਦ ਕੀਤਾ ਗਿਆ। 5 ਸਾਲ ਪਹਿਲਾਂ ਇਸ ਵਰਕਿੰਗ ਕਮੇਟੀ ਦੀ ਚੋਣ ਹੋਈ ਸੀ ,ਅੱਜ ਉਸਦੀ ਆਖਰੀ ਮੀਟਿੰਗ ਸੀ। ਸਾਰੇ ਮੈਂਬਰ ਅੱਜ ਹਾਜ਼ਿਰ ਰਹੇ ਹਨ।
Published on: ਅਪ੍ਰੈਲ 8, 2025 4:39 ਬਾਃ ਦੁਃ