Punjab Weather:ਪੰਜਾਬ ‘ਚ ਪਾਰਾ 43 ਡਿਗਰੀ ਤੋਂ ਪਾਰ, ਅੱਜ ਮੀਂਹ-ਹਨੇਰੀ ਦੀ ਸੰਭਾਵਨਾ

ਪੰਜਾਬ


ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :
Punjab weather today: ਪੰਜਾਬ ਵਿੱਚ ਸਖ਼ਤ ਗਰਮੀ ਪੈ ਰਹੀ ਹੈ। ਸੂਬੇ ਦਾ ਦਿਨ ਦਾ ਤਾਪਮਾਨ 43.1 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ। ਪਿਛਲੇ 24 ਘੰਟਿਆਂ ‘ਚ ਸੂਬੇ ‘ਚ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਤਾਪਮਾਨ ਨਾਲੋਂ 5.6 ਡਿਗਰੀ ਵੱਧ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ Celsious ਤੋਂ ਉਪਰ ਹੈ।
ਮੌਸਮ ਵਿਭਾਗ ਨੇ ਅੱਜ 12 ਜ਼ਿਲ੍ਹਿਆਂ ਵਿੱਚ ਯੈਲੋ ਹੀਟ ਵੇਵ ਅਲਰਟ ਅਤੇ ਚਾਰ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ (Orange Alert)ਜਾਰੀ ਕੀਤਾ ਹੈ। ਹੁਣ ਰਾਤ ਨੂੰ ਵੀ ਗਰਮੀ ਵਧੇਗੀ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਅਜਿਹੇ ‘ਚ 9, 10 ਅਤੇ 11 ਅਪ੍ਰੈਲ ਨੂੰ ਸੂਬੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤੇਜ਼ ਹਵਾਵਾਂ ਵੀ ਚੱਲਣਗੀਆਂ।
ਜਦਕਿ 10 ਅਤੇ 11 ਅਪ੍ਰੈਲ ਨੂੰ ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਦੂਜੇ ਪਾਸੇ ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਗਰਮੀ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਬੈੱਡ ਰਾਖਵੇਂ ਰੱਖੇ ਗਏ ਹਨ।

Published on: ਅਪ੍ਰੈਲ 9, 2025 7:46 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।