ਅਮਿਤ ਸ਼ਾਹ, S ਜੈਸ਼ੰਕਰ ਤੇ ਅਜੀਤ ਡੋਭਾਲ ਨੇ ਕੀਤੀ ਮੀਟਿੰਗ
ਨਵੀਂ ਦਿੱਲੀ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :
2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਖਬਰਾਂ ਮੁਤਾਬਕ ਜਾਂਚ ਏਜੰਸੀ NIA ਅਤੇ ਖੁਫੀਆ ਏਜੰਸੀ ਰਾਅ ਦੀ ਸਾਂਝੀ ਟੀਮ ਤਹੱਵੂਰ ਦੇ ਨਾਲ ਵਿਸ਼ੇਸ਼ ਉਡਾਣ ਰਾਹੀਂ ਰਵਾਨਾ ਹੋਈ ਹੈ। ਉਨ੍ਹਾਂ ਦੇ ਅੱਜ ਭਾਰਤ ਪਹੁੰਚਣ ਦੀ ਸੰਭਾਵਨਾ ਹੈ। ਐਨਆਈਏ ਅਗਲੇ ਕੁਝ ਹਫ਼ਤਿਆਂ ਤੱਕ ਉਸ ਨੂੰ ਆਪਣੀ ਹਿਰਾਸਤ ਵਿੱਚ ਰੱਖੇਗੀ।
ਤਹਾਵੂਰ ਨੇ ਭਾਰਤ ਆਉਣ ਤੋਂ ਬਚਣ ਲਈ ਅਮਰੀਕੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ। ਆਪਣੀ ਪਟੀਸ਼ਨ ਵਿਚ ਉਸ ਨੇ ਖੁਦ ਨੂੰ ਪਾਰਕਿੰਸਨ ਰੋਗ ਤੋਂ ਪੀੜਤ ਦੱਸਿਆ ਸੀ ਅਤੇ ਕਿਹਾ ਸੀ ਕਿ ਜੇਕਰ ਉਸ ਨੂੰ ਭਾਰਤ ਡਿਪੋਰਟ ਕੀਤਾ ਗਿਆ ਤਾਂ ਉਸ ‘ਤੇ ਤਸ਼ੱਦਦ ਕੀਤਾ ਜਾ ਸਕਦਾ ਹੈ।
ਤਹੱਵੁਰ ਰਾਣਾ ਨੂੰ ਐਫਬੀਆਈ ਨੇ 2009 ਵਿੱਚ ਗ੍ਰਿਫ਼ਤਾਰ ਕੀਤਾ ਸੀ।ਰਾਣਾ ਨੂੰ ਅਮਰੀਕਾ ਵਿੱਚ ਲਸ਼ਕਰ-ਏ-ਤੋਇਬਾ ਦਾ ਸਮਰਥਨ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ। ਹੁਣ ਤੱਕ, ਉਸਨੂੰ ਲਾਸ ਏਂਜਲਸ ਦੇ ਨਜ਼ਰਬੰਦੀ ਕੇਂਦਰ ਵਿੱਚ ਰੱਖਿਆ ਗਿਆ ਸੀ।
ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਨੇ ਰਾਣਾ ਨੂੰ ਭਾਰਤ ਲਿਆਉਣ ਦੇ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲੇ ਵਿੱਚ ਮੀਟਿੰਗ ਕੀਤੀ।
Published on: ਅਪ੍ਰੈਲ 10, 2025 7:34 ਪੂਃ ਦੁਃ