ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :
Rain Alert: ਪੰਜਾਬ ਵਿੱਚ ਸਖ਼ਤ ਗਰਮੀ ਪੈ ਰਹੀ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ ਹੈ। ਸੂਬੇ ਦਾ ਸਭ ਤੋਂ ਗਰਮ ਇਲਾਕਾ ਬਠਿੰਡਾ ਬਣਿਆ ਹੋਇਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਔਸਤ ਤਾਪਮਾਨ ਤੋਂ 6.2 ਡਿਗਰੀ ਵੱਧ ਹੈ। ਬੰਗਾਲ ਦੀ ਖਾੜੀ ‘ਚ ਪਹਿਲੀ ਵਾਰ ਘੱਟ ਦਬਾਅ ਵਾਲਾ ਖੇਤਰ ਬਣਿਆ ਹੈ।
ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਇਸ ਕਾਰਨ ਮੌਸਮ ਬਦਲ ਗਿਆ ਹੈ। ਹਿਮਾਚਲ ‘ਚ ਬਰਫਬਾਰੀ ਹੋਈ ਹੈ। ਅਜਿਹੇ ‘ਚ 14 ਅਪ੍ਰੈਲ ਤੱਕ ਲੂ ਨਹੀਂ ਚੱਲੇਗੀ।ਅੱਜ 16 ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ, ਤੂਫਾਨ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ।
17 ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ (Rain) ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਕਪੂਰਥਲਾ, ਅੰਮ੍ਰਿਤਸਰ, ਫਰੀਦਕੋਟ, ਬਠਿੰਡਾ, ਮੁਕਤਸਰ, ਫਾਜ਼ਿਲਕਾ ਅਤੇ ਮਾਨਸਾ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਦੋਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਮੋਹਾਲੀ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ।
Published on: ਅਪ੍ਰੈਲ 10, 2025 8:33 ਪੂਃ ਦੁਃ