ਬੁਢਲਾਡਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਬੁਢਲਾਡਾ ਇਲਾਕੇ ਦੇ ਬੋਹਾ ਪਿੰਡ ‘ਚ ਸ਼ੁੱਕਰਵਾਰ ਦੇਰ ਸ਼ਾਮ ਆਏ ਤੇਜ਼ ਤੂਫਾਨ ਨੇ ਭਾਰੀ ਤਬਾਹੀ ਮਚਾਈ। ਤੇਜ਼ ਹਨੇਰੀ ਕਾਰਨ ਗਊਸ਼ਾਲਾ ਦੀ ਛੱਤ ’ਤੇ ਲੱਗੇ ਲੋਹੇ ਦੇ ਸ਼ੈੱਡ ਅਚਾਨਕ ਡਿੱਗ ਗਏ, ਜਿਸ ਕਾਰਨ 14 ਗਊਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦਰਜਨ ਤੋਂ ਵੱਧ ਗਊਆਂ ਗੰਭੀਰ ਜ਼ਖ਼ਮੀ ਹੋ ਗਈਆਂ।
ਕਿਸਾਨ, ਦੁਕਾਨਦਾਰ ਅਤੇ ਪਿੰਡ ਵਾਸੀ ਵੱਡੀ ਗਿਣਤੀ ‘ਚ ਮੌਕੇ ‘ਤੇ ਪਹੁੰਚ ਗਏ ਅਤੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ।ਸ਼ੈੱਡ ਹੇਠ ਦੱਬੀਆਂ ਜ਼ਖਮੀ ਅਤੇ ਮਰੀਆਂ ਗਾਵਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ।
ਸੂਚਨਾ ਮਿਲਦੇ ਹੀ ਵੈਟਰਨਰੀ ਡਾਕਟਰਾਂ, ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀ ਗਊਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਗਿਆ। ਗਊਸ਼ਾਲਾ ਦੇ ਪ੍ਰਧਾਨ ਵਿਪਨ ਗਰਗ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਕੁਦਰਤੀ ਆਫ਼ਤ ਵਿੱਚ ਗਊਸ਼ਾਲਾ ਦੀ ਯੋਗ ਸਹਾਇਤਾ ਕੀਤੀ ਜਾਵੇ।
Published on: ਅਪ੍ਰੈਲ 12, 2025 12:58 ਬਾਃ ਦੁਃ