ਨਵੀਂ ਦਿੱਲੀ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪਟਾਕਾ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ 2 ਔਰਤਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਦੇ ਜ਼ਿਲ੍ਹਾ ਅਨਕਾਪਲੀ ਜ਼ਿਲ੍ਹੇ ਵਿੱਚ ਪਟਾਕਿਆਂ ਦੇ ਕਾਰਖਾਨੇ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਸਬੰਧੀ ਗ੍ਰਹਿ ਮੰਤਰੀ ਵੀ ਅਨਿਤਾ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਵਿੱਚ ਦੋ ਔਰਤਾਂ ਸਮੇਤ 8 ਜਾਣਿਆਂ ਦੀ ਮੌ ਤਹੋ ਗਈ ਹੈ। ਇਸ ਘਟਨਾ ਵਿੱਚ ਕਈ ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਸ ਸਬੰਧੀ ਜਾਰੀ ਅਧਿਕਾਰਤ ਤੌਰ ਉਤੇ ਬਿਆਨ ਵਿੱਚ ਕਿਹਾ ਗਿਆ ਕਿ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਲਈ ਵਧੀਆ ਮੈਡੀਕਲ ਸਹੂਲਤਾ ਯਕੀਨੀ ਕਰਾਉਣ ਦੇ ਹੁਕਮ ਦਿੱਤੇ ਹਨ।
Published on: ਅਪ੍ਰੈਲ 13, 2025 6:18 ਬਾਃ ਦੁਃ