ਗੁਰਦਾਸਪੁਰ: 2 ਅਕਤੂਬਰ, ਨਰੇਸ਼ ਕੁਮਾਰ
ਬੀਤੇ ਦਿਨ ਡੀਸੀ ਗੁਰਦਾਸਪੁਰ ਦੇ ਦਫਤਰ ਵਿੱਚ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਹਲਕਾ ਫਤਿਹਗੜ ਚੂੜੀਆਂ ਤੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਗੁਰਦਾਸਪੁਰ ਤੋਂ ਵਿਧਾਇਕ ਵਰਿੰਦਰਮੀਤ ਪਾੜਾ ਦੀ ਤਿੱਖੀ ਬਹਿਸ ਦੀ ਵੀਡੀਓ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਅੱਜ ਡੀਸੀ ਗੁਰਦਾਸਪੁਰ ਨੇ ਇਸ ਗੱਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਬਾਕੀ ਸਾਰੇ ਲੀਡਰ ਸ਼ਾਂਤ ਸਨ ਕੇਵਲ ਗੁਰਦਾਸਪੁਰ ਤੋਂ ਵਿਧਾਇਕ ਵਰਿੰਦਰਮੀਤ ਪਾੜਾ ਨੇ ਤਲਖੀ ਵਾਲੀ ਗੱਲ ਕੀਤੀ। ਜਿਸ ਮਗਰੋਂ ਮੈਂਬਰ ਆਫ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵੀ ਉਹਨਾਂ ਦੇ ਹੱਕ ਦੇ ਵਿੱਚ ਤਲਖੀ ਵਜੋਂ ਬੋਲੇ ਮੇਰੇ ਲਈ ਸਾਰੇ ਸਤਿਕਾਰਯੋਗ ਹਨ। ਉਹਨਾਂ ਨੂੰ ਚਾਹ ਵੀ ਪਲਾਈ ਗਈ ਸੀ ਪਰ ਜੇਕਰ ਮੈਂਬਰ ਪਾਰਲੀਮੈਂਟ ਨੇ ਮੇਰੇ ਖਿਲਾਫ ਸ਼ਿਕਾਇਤ ਕੀਤੀ ਹੈ ਤੇ ਮੈਨੂੰ ਇਸ ਦਾ ਕੋਈ ਡਰ ਨਹੀਂ ਹੈ। ਅਗਰ ਉਹਨਾਂ ਨੇ ਸ਼ਿਕਾਇਤ ਕੀਤੀ ਹੈ ਤੇ ਉਹਨਾਂ ਦੀ ਜੋ ਵੀਡੀਓ ਵਾਇਰਲ ਹੋਈ ਹੈ ਉਸ ਨੂੰ ਛੁਪਾਉਣ ਲਈ ਉਹਨਾਂ ਨੇ ਇਹ ਸ਼ਿਕਾਇਤ ਕੀਤੀ ਹੋ ਸਕਦੀ ਹੈ ਜੇਕਰ ਮੇਰੇ ਕੋਲ ਜਵਾਬ ਮੰਗਿਆ ਜਾਏਗਾ ਤੇ ਮੈਂ ਉਸ ਦਾ ਜਵਾਬ ਦੇਣ ਲਈ ਤਿਆਰ ਹਾਂ ਮੈਨੂੰ ਕਿਸੇ ਗੱਲ ਦਾ ਕੋਈ ਵੀ ਡਰ ਨਹੀਂ।