ਅਮਰੀਕਾ ‘ਚ ਅੱਤਵਾਦੀ ਹੈਪੀ ਪਾਸੀਆ ਗ੍ਰਿਫ਼ਤਾਰ – ਪੰਜਾਬ ਨੂੰ ਬਦਨਾਮ ਕਰਨ ਵਾਲਿਆਂ ਨੂੰ ਮਿਲਿਆ ਢੁਕਵਾਂ ਜਵਾਬ : ਨੀਲ ਗਰਗ

ਪੰਜਾਬ

ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਦਰਜਨ ਤੋਂ ਵੱਧ ਗ੍ਰਨੇਡ ਹਮਲਿਆਂ ਦੇ ਮਾਸਟਰਮਾਈਂਡ ਅਤੇ ਮੋਸਟ ਵਾਂਟੇਡ ਅੱਤਵਾਦੀ ਹੈਪੀ ਪਾਸੀਆ ਦੀ ਅਮਰੀਕਾ ਵਿੱਚ  ਗ੍ਰਿਫ਼ਤਾਰੀ ‘ਤੇ, ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਨੂੰ ਢੁਕਵਾਂ ਜਵਾਬ ਮਿਲਿਆ ਹੈ ਜੋ ਪੰਜਾਬ ਨੂੰ ਬਦਨਾਮ ਕਰਨ ਅਤੇ ਇੱਥੋਂ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਨੀਲ ਗਰਗ ਨੇ ਕਿਹਾ ਕਿ ਜਿਹੜੇ ਅੱਤਵਾਦੀ ਪਾਸੀਆ, ਨੂੰ ਪਿਛਲੀਆਂ ਸਰਕਾਰਾਂ ਨਹੀਂ ਲੱਭ ਸਕੀਆਂ, ਉਸ ਦੀ ‘ਆਪ’ ਸਰਕਾਰ ਨੇ ਨਾ ਸਿਰਫ਼ ਇਕ ਗਤੀਵਿਧੀ ਨੂੰ ਟਰੈਕ ਕੀਤਾ, ਸਗੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਵੀ ਦਿਖਾਇਆ। ਇਹ ਗ੍ਰਿਫ਼ਤਾਰੀ ਪੰਜਾਬ ਸਰਕਾਰ ਲਈ ਇੱਕ ਵੱਡੀ ਸਫਲਤਾ ਹੈ। ਇਸ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸੁਨੇਹਾ ਮਿਲੇਗਾ।

ਨੀਲ ਗਰਗ ਨੇ ਇਸ ਮੁੱਦੇ ‘ਤੇ ਕਾਂਗਰਸੀ ਨੇਤਾ ਪ੍ਰਤਾਪ ਬਾਜਵਾ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਅਜੇ ਵੀ ਉਨ੍ਹਾਂ ਨੂੰ ਲਗਦਾ ਹੈ ਕਿ ਪੰਜਾਬ ਪੁਲਿਸ ਸ਼ਾਮ 7 ਵਜੇ ਸੌਂ ਜਾਂਦੀ ਹੈ? ਗਰਗ ਨੇ ਕਿਹਾ ਕਿ ਪੰਜਾਬ ਪੁਲਿਸ 24×7 ਚੌਕਸ ਰਹਿੰਦੀ ਹੈ ਅਤੇ ਇਹ ਅੱਜ ਸਾਬਤ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵੱਲ ਅੱਖ ਚੁੱਕਣ ਵਾਲਿਆਂ ਦਾ ਅੰਜਾਮ ਸਿਰਫ਼ ਜੇਲ੍ਹ ਹੁੰਦਾ ਹੈ। ਪਿਛਲੇ ਡੇਢ ਮਹੀਨਿਆਂ ਵਿੱਚ, ‘ਆਪ’ ਸਰਕਾਰ ਨੇ ਹਜ਼ਾਰਾਂ ਅਪਰਾਧੀਆਂ ਅਤੇ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਬਾਜਵਾ ਵਰਗੇ ਆਗੂ ਸਿਰਫ਼ ਬਿਆਨ ਦਿੰਦੇ ਹਨ ਜਦੋਂ ਕਿ ‘ਆਪ’ ਸਰਕਾਰ ਅਤੇ ਪੰਜਾਬ ਪੁਲਿਸ ਜ਼ਮੀਨੀ ਪੱਧਰ ‘ਤੇ ਕੰਮ ਕਰਦੀ ਹੈ।

Published on: ਅਪ੍ਰੈਲ 18, 2025 7:03 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।