ਫਿਰੋਜ਼ਪੁਰ: 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਅੱਜ ਸਵੇਰੇ ਪਿੰਡ ਅਲੀਕੇ ਨਾਲ ਸੰਬੰਧਿਤ ਇਕ ਨੌਜਵਾਨ ਦੀ ਲਾਸ਼ ਸ਼ਮਸ਼ਾਨ ਘਾਟ ਨੇੜੇ ਮਿਲਣ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ਿਕਰਯੋਗ ਹੈ ਕਿ ਨੌਜਵਾਨ ਦਾ ਕਤਲ ਕਰਕੇ ਲਾਸ਼ ਸਮਸ਼ਾਨਘਾਟ ਕੋਲ ਸੁੱਟੀ ਗਈ। ਮ੍ਰਿਤਕ ਦੇ ਰਿਸ਼ਤੇਦਾਰ ਅਨੁਸਾਰ ਮ੍ਰਿਤਕ ਸ਼ਾਮ ਨੂੰ ਘਰ ਦਾ ਸਮਾਨ ਲੈਣ ਲਈ ਬਾਹਰ ਗਿਆ ਸੀ ਅਤੇ ਵਾਪਸੀ ’ਤੇ ਇਕ ਅਣਪਛਾਤੇ ਵਿਅਕਤੀ ਨਾਲ ਘਰ ਆਇਆ। ਉਸ ਤੋਂ ਬਾਅਦ ਉਹ ਮੁੜ ਨਹੀਂ ਦਿੱਸਿਆ। ਅੱਜ ਸਵੇਰੇ ਪੁਲਿਸ ਵਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਲਾਸ਼ ਰੱਖੜੀ ਰੋਡ ’ਤੇ ਮਿਲੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਲੇ ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਕਿ ਕਾਤਲ ਦੀ ਪਛਾਣ ਕੀਤੀ ਜਾ ਸਕੇ। ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਪੂਰੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
Published on: ਅਪ੍ਰੈਲ 19, 2025 1:13 ਬਾਃ ਦੁਃ