ਚੂਹੜ ਮਾਜਰਾ ਦੀ ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਵੱਲੋਂ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਮਤਾ ਪਾਸ

ਪੰਜਾਬ

ਪਿੰਡ ਦੇ ਕਿਸੇ ਵਿਅਕਤੀ ਵੱਲੋਂ ਨਸ਼ਾ ਵੇਚਦਾ ਫੜੇ ਜਾਣ ‘ਤੇ ਥਾਣੇ/ਕਚਹਿਰੀ ‘ਚ ਮੱਦਦ ਤੋਂ ਇਨਕਾਰ 

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 19 ਅਪ੍ਰੈਲ ਭਟੋਆ 

ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ ਅੰਦਰ ਚਲਾਈ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਉਸ ਸਮੇ ਭਰਵਾਂ ਹੁੰਗਾਰਾ ਮਿਲਿਆ ਜਦੋ ਸ੍ਰੀ ਚਮਕੌਰ ਸਾਹਿਬ ਸਬ ਡਿਵੀਜ਼ਨ ਅਧੀਨ ਪੈਂਦੇ ਪਿੰਡ ਚੂਹੜ ਮਾਜਰਾ ਦੀ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਵੱਲੋਂ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਇੱਕਜੁੱਟਤਾ ਪ੍ਰਗਟ ਕਰਦਿਆਂ ਇਸ ਸਬੰਧੀ ਬਕਾਇਦਾ ਗ੍ਰਾਮ ਪੰਚਾਇਤ ਵੱਲੋਂ ਮਤਾ ਪਾਸ ਕਰ ਦਿੱਤਾ ਗਿਆ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਮੂਹ ਪਿੰਡ ਵਾਸੀਆਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਕਰਕੇ ਪਿੰਡ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਦਾ ਫੈਸਲਾ ਕੀਤਾ ਗਿਆ । ਉਹਨਾਂ ਦੱਸਿਆ ਕਿ ਸਮੂਹ ਪਿੰਡ ਵਾਸੀਆਂ ਵੱਲੋਂ ਇਹ ਪ੍ਰਣ ਲਿਆ ਗਿਆ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਵੀ ਕਿਸਮ ਦਾ ਨਸ਼ਾ ਵੇਚਦਾ ਫੜਿਆ ਜਾਂਦਾ ਹੈ ਤਾਂ ਗ੍ਰਾਮ ਪੰਚਾਇਤ ਸਮੇਤ ਪਿੰਡ ਦਾ ਕੋਈ ਵੀ ਵਿਅਕਤੀ ਥਾਣੇ ਜਾਂ ਕਚਹਿਰੀ ਵਿੱਚ ਉਸ ਵਿਅਕਤੀ ਦੀ ਮਦਦ ਵਾਸਤੇ ਨਹੀਂ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਸ ਦੇ ਨਾਲ ਹੀ ਇੱਕ ਵਟਸਐਪ ਨੰਬਰ ਵੀ ਜਾਰੀ ਕੀਤਾ ਗਿਆ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਜਾਂ ਨੌਜਵਾਨ ਨਸ਼ਿਆਂ ਦਾ ਸੇਵਨ ਕਰਦਾ ਹੈ ਜਾਂ ਨਸ਼ਿਆਂ ਦੀ ਤਸਕਰੀ ਕਰਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਉਪਰੋਕਤ ਜਾਰੀ ਕੀਤੇ ਵਟਸਐਪ ਨੰਬਰ ਤੇ ਦਿੱਤੀ ਜਾਵੇ ਤਾਂ ਜੋ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨਾਂ ਦਾ ਇਲਾਜ ਕਰਵਾਇਆ ਜਾ ਸਕੇ ਅਤੇ ਨਸ਼ਾ ਤਸਕਰਾਂ ਨੂੰ ਪਿੰਡ ਵਿੱਚੋਂ ਭਜਾਇਆ ਜਾ ਸਕੇ lਉਹਨਾਂ ਦੱਸਿਆ ਕਿ ਅਜਿਹੀ ਸੂਚਨਾ ਦੇਣ ਵਾਲੇ ਪਿੰਡ ਵਾਸੀਆਂ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਸਰਪੰਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਰੰਭ ਕੀਤੀ ਗਈ ਮੁਹਿੰਮ ਵਿੱਚ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਪੂਰਨ ਸਮਰਥਨ ਦਿੱਤਾ ਜਾਵੇਗਾ ਅਤੇ ਪਿੰਡ ਦੇ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਦੀ ਪਿੰਡ ਵਾਸੀਆਂ ਵੱਲੋਂ ਤੇ ਗ੍ਰਾਮ ਪੰਚਾਇਤ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਪੰਚ ਰਵਿੰਦਰ ਸਿੰਘ, ਪੰਚ ਬਲਜੀਤ ਸਿੰਘ, ਪੰਚ ਰਣਜੀਤ ਸਿੰਘ, ਪੰਚ ਦਰਸ਼ਨ ਸਿੰਘ, ਪੰਚ ਸਵਰਨਜੀਤ ਕੌਰ, ਪੰਚ ਅਮਨਜੀਤ ਕੌਰ, ਪੰਚ ਜਸਵਿੰਦਰ ਕੌਰ ਤੇ ਪਿੰਡ ਨੰਬਰਦਾਰ ਗੁਰਮੁੱਖ ਸਿੰਘ, ਨੰਬਰਦਾਰ ਅਕਵਿੰਦਰ ਸਿੰਘ, ਨੰਬਰਦਾਰ ਹਜ਼ਾਰਾ ਸਿੰਘ, ਨੰਬਰਦਾਰ ਹਰਚੰਦ ਸਿੰਘ, ਅਤੇ ਸਮਾਜ ਸੇਵੀ ਤੇ ਵਿਦਿਅਕ ਚਿੰਤਕ ਸ੍ਰ ਸਵਰਨ ਸਿੰਘ ਭੰਗੂ ਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।

Published on: ਅਪ੍ਰੈਲ 19, 2025 2:25 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।