ਅੰਮ੍ਰਿਤਸਰ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਉਤੇ ਇਕ ਸਾਲ ਲਈ ਐਨਐਸਏ ਹੋਰ ਵਧਾ ਦਿੱਤਾ ਗਿਆ ਹੈ। ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਇਕ ਸਾਲ ਲਈ ਐਨਐਸਏ ਵਧਾਇਆ ਗਿਆ ਹੈ। ਇਹ ਵਧਾਇਆ ਗਿਆ ਐਨਐਸਏ 23 ਅਪ੍ਰੈਲ ਤੋਂ ਲਾਗੂ ਹੋ ਜਾਵੇਗਾ। ਹੁਣ ਇਕ ਸਾਲ ਹੋਰ ਭਾਈ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਦੇ ਜੇਲ੍ਹ ਵਿੱਚ ਬੰਦ ਰਹੇਗਾ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 23 ਅਪ੍ਰੈਲ 2023 ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਐਨਐਸਏ ਲਗਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹੇ ਭੇਜ ਦਿੱਤਾ ਗਿਆ ਸੀ।
Published on: ਅਪ੍ਰੈਲ 20, 2025 5:54 ਬਾਃ ਦੁਃ