ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਪੰਜਾਬ ਦੇ ਬਿਜਲੀ ਵਿਭਾਗ ਦੀ ਬਿਜਲੀ ਕਾਰਪੋਰੇਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਇਸ ਸਮੇਂ ਪੰਜਾਬ ਵਿੱਚ ਇਕ ਕਰੋੜ ਦੱਸ ਲੱਖ ਤੋਂ ਵੱਧ ਵੱਖ-ਵੱਖ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਨੂੰ ਰੋਸ਼ਨਾ ਰਿਹਾ ਹੈ ।
PSPCL ਵੱਲੋਂ ਕਿਸਾਨਾਂ ਦੀਆਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ (control room) ਦੀ ਸਥਾਪਨਾ ਕੀਤੀ ਹੈ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਦੇ ਕਿਸਾਨ ਵੀਰਾਂ ਅਤੇ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਹੋਣ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਖਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ ਨਾਲ ਕੰਟਰੋਲ ਰੂਮ ਨੰਬਰਜ਼ 96461-06835/96461-06836/1912 ਤੇ ਦੇਣ । ਵਟਸਐਪ ਨੰਬਰ 96461-06835 ਤੇ ਬਿਜਲੀ ਦੀਆਂ ਢਿਲੀਆਂ ਤਾਰਾਂ ਜਾ ਨੀਵੀਆਂ ਜਾ ਅੱਗ ਲੱਗਣ /ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕੇ ਭੇਜੀ ਜਾਵੇ ਜੀ ਜਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਜਰੂਰੀ ਕੰਮ ਕਰਵਾਇਆ ਜਾ ਸਕੇ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ । ਪਾਵਰਕਾਮ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਨੂੰ ਕਮਬਾਈਨ ਦੀ ਵਰਤੋਂ ਨਾ ਕਰਨ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਰਾਜ ਦੇ ਬਿਜਲੀ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਅਤੇ ਹੋਰ ਸ਼ਿਕਾਇਤਾਂ ਲਈ ਫ਼ੋਨ ਨੰਬਰ 1912 ਤੇ ਐਸ.ਐਮ.ਐਸ. ਅਤੇ ਟੈਲੀਫੋਨ ਕਾਲ ਰਾਹੀਂ ਅਤੇ 9646101912 ਵਾਟਸਅਪ ਨੰਬਰ ਜਾਰੀ ਕੀਤੇ ਹੋਏ ਹਨ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਗਰਮੀਆਂ ਅਤੇ ਝੌਨੇ ਦੇ ਮੌਸਮ ਦੌਰਾਨ ਪੰਜਾਬ ਭਰ ਵਿੱਚ 14 ਲੱਖ ਤੋਂ ਵੱਧ ਖੇਤੀਬਾੜੀ ਟਿਊਬਵੈਲਾਂ ਖਪਤਕਾਰਾਂ ਨੂੰ 8 ਘੰਟੇ ਬਿਜਲੀ ਦੀ ਸਪਲਾਈ ਅਤੇ ਵੱਖ ਵੱਖ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਬਿਨਾਂ ਕਿਸੇ ਬਿਜਲੀ ਦੇ ਕੱਟ ਬਿਜਲੀ ਸਪਲਾਈ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ ਹੈ, ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ ।ਪਾਵਰਕਾਮ, ਫੋਨ 8437725172
Photo Caption:
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ ਹੈ, ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ ।
Published on: ਅਪ੍ਰੈਲ 21, 2025 5:07 ਬਾਃ ਦੁਃ