ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
Alert in Chandigarh: ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਚੰਡੀਗੜ੍ਹ ‘ਚ ਵੀ ਸੁਰੱਖਿਆ ਏਜੰਸੀਆਂ ਨੂੰ ਅਲਰਟ (Alert in Chandigarh) ‘ਤੇ ਰੱਖਿਆ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਉੱਚ ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਬੁਲਾਈ। ਮੀਟਿੰਗ ਵਿੱਚ ਰਾਜਪਾਲ ਦੇ ਪ੍ਰਮੁੱਖ ਸਕੱਤਰ, ਗ੍ਰਹਿ ਸਕੱਤਰ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਚੰਡੀਗੜ੍ਹ, ਐਸਐਸਪੀ ਸੁਰੱਖਿਆ ਤੇ ਟਰੈਫਿਕ ਅਤੇ ਐਸਐਸਪੀ ਚੰਡੀਗੜ੍ਹ ਹਾਜ਼ਰ ਸਨ।
ਮੀਟਿੰਗ ਵਿੱਚ ਚੰਡੀਗੜ੍ਹ ਦੀ ਮੌਜੂਦਾ ਸੁਰੱਖਿਆ ਸਥਿਤੀ ਦਾ ਵਿਸਥਾਰਪੂਰਵਕ ਮੁਲਾਂਕਣ ਕੀਤਾ ਗਿਆ। ਰਾਜਪਾਲ ਨੇ ਹਦਾਇਤ ਕੀਤੀ ਕਿ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੁਰੱਖਿਆ ਲਈ ਚੌਕਸੀ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖੀ ਜਾ ਸਕੇ।
ਇਹ ਵੀ ਪੜ੍ਹੋ: 30 ਸਾਲ ਤੋਂ ਫਰਾਰ ਖਾਲਿਸਤਾਨੀ ਗ੍ਰਿਫਤਾਰ
ਮੀਟਿੰਗ ਦੌਰਾਨ ਰਾਜਪਾਲ ਕਟਾਰੀਆ ਨੇ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਜਵਾਬ ਵਿੱਚ ਚੰਡੀਗੜ੍ਹ ਦੇ ਡੀਜੀਪੀ ਨੇ ਰਾਜਪਾਲ ਨੂੰ ਭਰੋਸਾ ਦਿੱਤਾ ਕਿ ਚੰਡੀਗੜ੍ਹ ਵਿੱਚ ਗਸ਼ਤ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ, ਸੁਰੱਖਿਆ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ ਅਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਨਾਗਰਿਕ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰ ਸਕਣ।
Published on: ਅਪ੍ਰੈਲ 24, 2025 7:47 ਪੂਃ ਦੁਃ