ਬਠਿੰਡਾ ਬੱਸ ਅੱਡਾ ਬਦਲਣ ਦੇ ਵਿਰੋਧ ‘ਚ ਪੱਕਾ ਮੋਰਚਾ ਸ਼ੁਰੂ

Punjab

ਬਠਿੰਡਾ: 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਬਠਿੰਡਾ ਸ਼ਹਿਰ ਵਿੱਚ ਸਥਿਤ ਬਸ ਅੱਡੇ ਨੂੰ ਮਲੋਟ ਰੋਡ ‘ਤੇ ਲਿਜਾਣ ਦੇ ਫੈਸਲੇ ਦੇ ਵਿਰੋਧ ‘ਚ ਅੱਜ ਸਥਾਨਕ ਨਾਗਰਿਕਾਂ, ਵਪਾਰਕ ਯੂਨੀਅਨਾਂ, ਟਰਾਂਸਪੋਰਟ ਯੂਨਿਅਨਾਂ, ਸਮਾਜਿਕ ਸੰਗਠਨਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਡਾ. ਭੀਮ ਰਾਓ ਅੰਬੇਡਕਰ ਪਾਰਕ ‘ਚ ਸਵੇਰੇ 11 ਵਜੇ ਤੋਂ ਪੱਕਾ ਮੋਰਚਾ ਲਾਇਆ ਗਿਆ। ਇਹ ਮੋਰਚਾ ਸ਼ਹਿਰ ਦੇ ਹਿੱਤਾਂ ਦੀ ਰੱਖਿਆ ਅਤੇ ਆਮ ਲੋਕਾਂ ਨੂੰ ਹੋਣ ਵਾਲੀਆਂ ਅਸੁਵਿਧਾਵਾਂ ਨੂੰ ਵੇਖਦੇ ਹੋਏ ਸੁੱਤੇ ਸਿਸਟਮ ਨੂੰ ਜਗਾਉਣ ਵਾਸਤੇ ਲਾਇਆ ਗਿਆ। ਮੋਰਚੇ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਨੇਤਾਵਾਂ ਨੇ ਕਿਹਾ ਕਿ ਸ਼ਹਿਰ ਦੇ ਵਿੱਚ ਸਥਿਤ ਮੌਜੂਦਾ ਬਸ ਅੱਡਾ ਨਾ ਸਿਰਫ਼ ਲੋਕਾਂ ਲਈ ਆਸਾਨੀ ਨਾਲ ਪਹੁੰਚ ਯੋਗ ਹੈ, ਸਗੋਂ ਆਲੇ-ਦੁਆਲੇ ਦੇ ਵਪਾਰੀਆਂ ਦੀ ਰੋਜ਼ੀ-ਰੋਟੀ ਦਾ ਵੀ ਮੁੱਖ ਕੇਂਦਰ ਹੈ। ਨਵੇਂ ਥਾਂ ‘ਤੇ ਬਸ ਅੱਡੇ ਨੂੰ ਸ਼ਿਫਟ ਕਰਨਾ ਨਾ ਸਿਰਫ਼ ਆਮ ਲੋਕਾਂ ਲਈ ਅਸੁਵਿਧਾਜਨਕ ਹੋਵੇਗਾ, ਸਗੋਂ ਇਸ ਨਾਲ ਸਥਾਨਕ ਵਪਾਰ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਨੇਤਾਵਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਤੋਂ ਰਾਏ ਲੈਣ ਦੀ ਗੱਲ ਕਰਦੀ ਹੈ। ਬੱਸ ਅੱਡਾ ਬਦਲਣ ਸਬੰਧੀ ਵੀ ਆਮ ਲੋਕਾਂ ਦੀ ਰਾਏ ਲਾਜ਼ਮੀ ਲੈਣੀ ਚਾਹੀਦੀ ਹੈ, ਤਾਂ ਜੋ ਲੋਕ ਆਪਣੇ ਹੱਕ ਦੀ ਗੱਲ ਸਰਕਾਰ ਦੇ ਸਾਹਮਣੇ ਰੱਖ ਸਕਣ। ਪ੍ਰਦਰਸ਼ਨਕਾਰੀਆਂ ਨੇ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਲੋਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਸਾਰੇ ਸੰਬੰਧਤ ਪੱਖਾਂ ਨਾਲ ਗੱਲਬਾਤ ਕਰਕੇ ਕੋਈ ਸਹਿਮਤਿ ਵਾਲਾ ਹੱਲ ਕੱਢਿਆ ਜਾਵੇ। ਜੇਕਰ ਪ੍ਰਸਾਸ਼ਨ ਵਲੋਂ ਸਾਡੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਇਹ ਮੋਰਚਾ ਅਣਸ਼ਚਿਤਕਾਲੀ ਧਰਨੇ ਵਿੱਚ ਬਦਲ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸਾਸ਼ਨ ਦੀ ਹੋਵੇਗੀ। ਅਤੇ ਬਸ ਅੱਡੇ ਨੂੰ ਕਿਸੇ ਵੀ ਕੀਮਤ ‘ਤੇ ਬਦਲਣ ਨਹੀਂ ਦਿੱਤਾ ਜਾਵੇਗਾ। ਮੋਰਚੇ ਵਿੱਚ ਆਲੇ-ਦੁਆਲੇ ਦੇ ਪਿੰਡਾਂ ਦੇ ਸਰਪੰਚ ਵੀ ਪਹੁੰਚੇ ਅਤੇ ਬਸ ਅੱਡਾ ਨਾ ਬਦਲਣ ਦਾ ਸਮਰਥਨ ਦਿੱਤਾ।

Published on: ਅਪ੍ਰੈਲ 24, 2025 6:13 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।