ਜ਼ਿਲ੍ਹਾ ਪ੍ਰਸਾਸ਼ਨ ਨੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਪੰਜਾਬ

ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲੱਗਾ ਕੇ  ਖੇਤਾਂ ਵਿਚ ਹੀ ਨਿਪਟਾਰਾ ਕਰਨ ਦੀ ਕੀਤੀ ਅਪੀਲ

ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੋਣਗੇ ਜੁਰਮਾਨੇ-ਡੀ. ਸੀ

ਫ਼ਰੀਦਕੋਟ 3, ਅਕਤੂਬਰ

ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਵਰਤੋਂ ਕਰਨ ਅਤੇ ਪਰਾਲੀ ਦੇ ਪ੍ਰਬੰਧਨ   ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕਾਂ ,ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਅਤੇ  ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਗਿਆ ।ਇਸ ਮੌਕੇ ਖੇਤੀਬਾੜੀ ਵਿਭਾਗ ,ਜ਼ਿਲਾ ਪ੍ਰਸ਼ਾਸਨ , ਪੁਲਿਸ ਪ੍ਰਸ਼ਾਸ਼ਨ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਵੱਖ ਵੱਖ ਟੀਮਾਂ ਵੱਲੋਂ ਜਿੱਥੇ ਸੈਮੀਨਾਰ ,ਨੁੱਕੜ ਨਾਟਕ ਅਤੇ ਪੈਂਫਲਟ ਰਾਹੀਂ ਲੋਕਾਂ ਨੂੰ ਪਰਾਲੀ ਨਾਲ ਅੱਗ ਲਾਉਣ ਨਾਲ ਹੁੰਦੇ ਵੱਖ ਵੱਖ ਤਰ੍ਹਾਂ ਦੇ ਨੁਕਸਾਨਾਂ ਸਬੰਧੀ ਜਾਗਰੂਕ ਕੀਤਾ ਗਿਆ।

ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹੇ ਦੇ ਪਿੰਡ ਗੋਲੇਵਾਲਾ , ਚੱਕਪੱਖੀ  ਆਦਿ ਵਿਖੇ ਆਪਣੇ ਸੰਬੋਧਨ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਓਥੇ ਮਨੁੱਖਾਂ , ਪਸ਼ੂ ਪੰਛੀਆਂ ਦੀ ਸਿਹਤ ਤੇ ਵੀ ਅੱਗ ਲੱਗਣ ਨਾਲ ਪੈਦਾ ਹੋਏ ਧੂੰਏ ਦਾ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਮਿਲਕੇ ਹੰਭਲਾ ਮਾਰਨਾ ਚਾਹੀਦਾ ਹੈ ।ਇਸ ਮੌਕੇ ਐਸ ਐਸ ਪੀ ਡਾ. ਪ੍ਰੱਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ  ਵੱਲੋਂ ਛੋਟੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋ ਕਰਨ ਲਈ ਕੋਈ ਕਿਰਾਇਆ ਨਾ ਲੈਣ ਦੇ ਹੁਕਮ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੀ ਪਰਾਲੀ ਨੂੰ ਅੱਗ ਨਾ ਲਗਾਉਣ।

ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ . ਅਮਰੀਕ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਪਿੰਡ ਪੱਖੀ ਕਲਾਂ ,ਗੋਲੇਵਾਲਾ ,ਸੁਖਣ ਵਾਲਾ ,ਕਿਲਾ ਨੋ,ਦੀਪ ਸਿੰਘ ਵਾਲਾ , ਡੋਡ, ਚੰਦ ਬਾਜਾ ,ਫਰੀਦਕੋਟ ਰੂਰਲ ,ਪਿਪਲੀ ਪਹਿਲੂ ਵਾਲਾ ,ਮੱਲੇਵਾਲਾ ,ਗੁੱਜਰ ,ਪਿੰਡੀ ਬਲੋਚਾਂ ,ਸ਼ੇਰ ਸਿੰਘ ਵਾਲਾ ,ਡੱਗੋ ਰੋਮਾਣਾ, ਰੱਤੀ ਰੋੜੀ  ਜੈਤੋ ਰੂਰਲ ,ਰਾਮੇਆਣਾ ,ਰੋੜੀ ਕਪੂਰਾ ,ਬਿਸ਼ਨਬੰਦੀ ,ਮੜਾਕ ,
, ਬੁਰਜ ਹਰੀ , ਲੰਬਵਾਲੀ ,ਸੁਰਘੁਰੀ, ਦਲ ਸਿੰਘ ਵਾਲਾ ,ਗੋਬਿੰਦਗੜ੍ਹ ਸਮੇਤ ਜਿਲ੍ਹੇ ਦੇ ਵੱਡੀ ਗਿਣਤੀ ਵਿੱਚ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰਕ ਕੀਤਾ ਗਿਆ ।ਇਸ ਮੌਕੇ ਖੇਤੀਬਾੜੀ ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਨੂੰ ਪੰਚਾਇਤਾਂ /ਸਹਿਕਾਰੀ ਸਭਾਵਾਂ ਆਦਿ ਤੋਂ ਮਿਲਦੇ ਪਰਾਲੀ ਪ੍ਰਬੰਧਨ ਲਈ ਖੇਤੀ ਸੰਦਾਂ ਬਾਰੇ ਜਾਣਕਾਰੀ ਦਿੱਤੀ ਤੇ ਇਹ ਵੀ ਦੱਸਿਆ ਕਿ ਜਿਲਾ ਪ੍ਰਸ਼ਾਸਨ ਵੱਲੋਂ ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਦਿੱਤੀ ਜਾਂਦੀ ਮਸ਼ੀਨਰੀ ਤੇ ਕੋਈ ਫੀਸ ਨਹੀਂ ਲਈ ਜਾਂਦੀ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਸਬੰਧੀ ਚੱਲ ਰਹੀ ਮੁਹਿੰਮ ਦਾ ਹਿੱਸਾ ਬਣ ਕੇ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪੰਜਾਬ ਅਤੇ ਜ਼ਿਲ੍ਹੇ ਦੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਸਾਥ ਦੇਣ
ਇਸ ਮੌਕੇ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ, ਡਾ ਲਖਬੀਰ ਸਿੰਘ ਏਡੀਓ, ਗੁਰਬਚਨ ਸਿੰਘ ,ਧਰਮਪ੍ਰੀਤ ਸਿੰਘ ਕਲਸਟਰ ਅਫੀਸਰ ,ਰੇਨੂ ਬਾਲਾ ਨੋਡਲ ਅਫੀਸਰ ਆਦਿ ਵੀ ਹਾਜਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।