ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਨੌਵੀਂ ਜਮਾਤ ਸਾਲ 2025-26 ਲਈ ਦਾਖਲੇ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

ਸਿੱਖਿਆ \ ਤਕਨਾਲੋਜੀ

ਦਾਖਲਾ ਪ੍ਰੀਖਿਆ 08 ਫ਼ਰਵਰੀ 2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣਵੇਂ ਪ੍ਰੀਖਿਆ ਸੈਂਟਰਾਂ ਵਿਚ ਹੋਵੇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 04 ਅਕਤੂਬਰ: ਦੇਸ਼ ਕਲਿੱਕ ਬਿਓਰੋ

ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਮੋਹਾਲੀ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਅਗਲੇ ਵਿੱਦਿਅਕ ਸਾਲ 2025-26 ਦੀ ਨੌਵੀਂ ਜਮਾਤ ਲਈ, ਇਸ ਵਿੱਦਿਅਕ ਸਾਲ 2024-25 ਵਿੱਚ ਅੱਠਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਦੀਪਤੀ ਭਟਨਾਗਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਅੱਠਵੀਂ ਜਮਾਤ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ। ਉਸ ਦਾ ਜਨਮ 01.05.2010 ਤੋਂ 31.07.2012 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ.ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸ਼ਟ੍ਰੇਸ਼ਨ ਕਰਾਉਣ। ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ http://cbseitms.nic.in/2024/nvix ‘ਤੇ ਰਜਿਸ਼ਟ੍ਰੇਸ਼ਨ ਕਰਾਉਣ ਦੀ ਆਖ਼ਰੀ ਮਿਤੀ 30 ਅਕਤੂਬਰ, 2024 ਹੈ। ਉਨ੍ਹਾਂ ਦੱਸਿਆ ਕਿ ਦਾਖਲਾ ਪ੍ਰੀਖਿਆ 08.02.2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣ ਸੈਂਟਰਾਂ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।