ਇਸਲਾਮਾਬਾਦ, 7 ਅਕਤੂਬਰ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਹੋਏ ਧਮਾਕੇ ਵਿਚ ਘੱਟੋ-ਘੱਟ 2 ਚੀਨੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ। ਬੀਬੀਸੀ ਮੁਤਾਬਕ ਇਸ ਘਟਨਾ ਵਿੱਚ ਇੱਕ ਚੀਨੀ ਨਾਗਰਿਕ ਜ਼ਖ਼ਮੀ ਵੀ ਹੋਇਆ ਹੈ। ਹਮਲੇ ‘ਚ ਮਾਰੇ ਗਏ ਲੋਕਾਂ ਦੀ ਕੁੱਲ ਗਿਣਤੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਪਾਕਿਸਤਾਨ ‘ਚ ਚੀਨ ਦੇ ਦੂਤਘਰ ਨੇ ਇਸ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ। ਚੀਨੀ ਦੂਤਘਰ ਨੇ ਵੀ ਆਪਣੇ ਬਿਆਨ ‘ਚ ਕਈ ਸਥਾਨਕ ਲੋਕਾਂ ਦੇ ਜ਼ਖਮੀ ਹੋਣ ਦਾ ਜ਼ਿਕਰ ਕੀਤਾ ਹੈ। ਦੂਤਾਵਾਸ ਨੇ ਕਿਹਾ ਕਿ ਇਹ ਹਮਲਾ ਸਿੰਧ ਸੂਬੇ ਵਿਚ ਇਕ ਬਿਜਲੀ ਪ੍ਰਾਜੈਕਟ ‘ਤੇ ਕੰਮ ਕਰ ਰਹੇ ਚੀਨੀ ਇੰਜੀਨੀਅਰਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ।
ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 2 ਚੀਨੀ ਨਾਗਰਿਕਾਂ ਦੀ ਮੌਤ, ਕਈ ਜ਼ਖਮੀ