ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ

ਹਰਿਆਣਾ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ 22 ਜ਼ਿਲ੍ਹਿਆਂ ਵਿੱਚ 93 ਗਿਣਤੀ ਕੇਂਦਰ ਬਣਾਏ ਗਏ ਹਨ। ਬਾਦਸ਼ਾਹਪੁਰ, ਗੁਰੂਗ੍ਰਾਮ ਅਤੇ ਪਟੌਦੀ ਵਿਧਾਨ ਸਭਾ ਸੀਟਾਂ ਦੀ ਗਿਣਤੀ ਲਈ ਦੋ-ਦੋ ਅਤੇ ਬਾਕੀ 87 ਸੀਟਾਂ ਲਈ ਇੱਕ-ਇੱਕ ਕੇਂਦਰ ਬਣਾਏ ਗਏ ਹਨ।5 ਅਕਤੂਬਰ ਨੂੰ ਹੋਈਆਂ ਚੋਣਾਂ ‘ਚ ਸੂਬੇ ‘ਚ 67.90 ਫੀਸਦੀ ਵੋਟਿੰਗ ਹੋਈ, ਜੋ ਪਿਛਲੀਆਂ ਚੋਣਾਂ ਨਾਲੋਂ 0.03 ਫੀਸਦੀ ਘੱਟ ਹੈ।
ਐਗਜ਼ਿਟ ਪੋਲ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਬਣਾਉਂਦੇ ਹੋਏ ਦਿਖਾ ਰਹੇ ਹਨ। ਕਾਂਗਰਸ ਨੂੰ 50 ਤੋਂ 55 ਸੀਟਾਂ ਮਿਲ ਸਕਦੀਆਂ ਹਨ। ਪਰ ਹਰਿਆਣਾ ਵਿੱਚ ਜੋ ਟਰੈਂਡ ਹੈ ਉਹ ਭਾਜਪਾ ਦੇ ਹੱਕ ਵਿੱਚ ਜਾ ਰਿਹਾ ਹੈ।

ਦਰਅਸਲ, ਹਰਿਆਣਾ ਵਿੱਚ 2000 ਤੋਂ 2019 ਤੱਕ ਹੋਈਆਂ 5 ਵਿਧਾਨ ਸਭਾ ਚੋਣਾਂ ਵਿੱਚ, ਅਜਿਹਾ ਦੋ ਵਾਰ ਹੋਇਆ ਜਦੋਂ ਵੋਟ ਪ੍ਰਤੀਸ਼ਤ ਵਿੱਚ 1% ਦੀ ਮਾਮੂਲੀ ਗਿਰਾਵਟ ਜਾਂ ਵਾਧਾ ਹੋਇਆ। ਦੋਵੇਂ ਵਾਰ ਸੂਬੇ ਵਿੱਚ ਹੰਗ ਵਿਧਾਨ ਸਭਾ ਦੀ ਸਥਿਤੀ ਬਣੀ ਰਹੀ। ਇਸ ਦਾ ਫਾਇਦਾ ਉਸ ਸਮੇਂ ਸੱਤਾ ਧਾਰੀ ਪਾਰਟੀ ਨੂੰ ਮਿਲਿਆ ਸੀ।

Leave a Reply

Your email address will not be published. Required fields are marked *