ਸਰਪੰਚ ਲਈ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰਕੇ ਘਰ ਵਾਪਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ

ਫਰੀਦਕੋਟ,  9 ਅਕਤੂਬਰ, ਦੇਸ਼ ਕਲਿੱਕ ਬਿਓਰੋ :

15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਪਿੰਡਾਂ ਵਿੱਚ ਚੋਣ ਪ੍ਰਚਾਰ ਜ਼ੋਰਾਂ ਉਤੇ ਹੈ। ਇਸ ਚੋਣ ਪ੍ਰਚਾਰ ਦੌਰਾਨ ਫਰੀਦਕੋਟ ਜ਼ਿਲ੍ਹੇ ਵਿਚੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰਿ ਨੌ ਵਿਖੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਆਪਣੇ ਸਮਰਥਕ ਸਰਪੰਚ ਅਹੁਦੇ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਬਾਈਕ ਉਤੇ ਸਵਾਰ ਦੋ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਵਿੱਚ ਗੁਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਗੁਰਪ੍ਰੀਤ ਸਿੰਘ ਨੂੰ ਗੋਲੀਆਂ ਮਾਰਨ ਤੋਂ ਬਾਅਦ ਆਰੋਪੀ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਹਾਲਤ ਵਿੱਚ ਗੁਰਪ੍ਰੀਤ ਸਿੰਘ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

Leave a Reply

Your email address will not be published. Required fields are marked *