ਮੁੰਬਈ, 10 ਅਕਤੂਬਰ, ਦੇਸ਼ ਕਲਿਕ ਬਿਊਰੋ :
ਟਾਟਾ ਸੰਨਜ਼ ਦੇ ਚੇਅਰਮੈਨ ਰਤਨ ਨਵਲ ਟਾਟਾ ਦਾ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਬੁੱਧਵਾਰ ਦੇਰ ਰਾਤ ਜਾਰੀ ਕੀਤੀ ਗਈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਉਮਰ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਸਨ।
ਰਾਤ ਕਰੀਬ 2 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਤੋਂ ਉਸ ਦੇ ਘਰ ਲਿਆਂਦਾ ਗਿਆ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਟਾਟਾ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸਰਪੰਚ ਲਈ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰਕੇ ਘਰ ਵਾਪਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਟਾਟਾ ਦੀ ਮ੍ਰਿਤਕ ਦੇਹ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੱਖਣੀ ਮੁੰਬਈ ਦੇ ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ ਦੇ ਹਾਲ ਵਿੱਚ ਰੱਖੀ ਜਾਵੇਗੀ। ਇੱਥੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ।
2008 ਵਿੱਚ, ਰਤਨ ਟਾਟਾ ਨੂੰ ਭਾਰਤ ਦਾ ਦੂਜਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਪਦਮ ਵਿਭੂਸ਼ਣ ਮਿਲਿਆ। ਇਸ ਤੋਂ ਪਹਿਲਾਂ 2000 ਵਿੱਚ ਉਨ੍ਹਾਂ ਨੂੰ ਪਦਮ ਭੂਸ਼ਣ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।