ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

Punjab

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ 2024: ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਦੇ ਅਧਿਆਇ 11 ਅਧੀਨ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ। ਇਹ ਹੁਕਮ 11 ਅਕਤੂਬਰ ਤੋਂ 10 ਦਸੰਬਰ, 2024 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ਼ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ, ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ ਖੁੱਲ੍ਹੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖਤਰੇ ਦਾ ਕਾਰਨ ਬਣਦਾ ਹੈ ਅਤੇ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।