‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਅਧੀਨ ਆਯੋਜਿਤ ਮੈਗਾ ਡਰਾਈਵ ਦਾ ਸਿਹਤ ਵਿਭਾਗ ਦੇ ਡਾਇਰੈਕਟਰ ਨੇ ਕੀਤਾ ਨਿਰੀਖਣ

ਪੰਜਾਬ

ਡੇਂਗੂ ਅਤੇ ਹੋਰ ਬਿਮਾਰੀਆਂ ਦੇ ਮਰੀਜ਼ਾਂ ਦੇ ਇਲਾਜ ਲਈ ਪੁਖਤਾ ਪ੍ਰਬੰਧ : ਡਾ. ਹਿਤਿੰਦਰ ਕੌਰ

ਖਰੜ/ਐਸ.ਏ.ਐਸ. ਨਗਰ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸ. ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵਲੋਂ ਅੱਜ ਸ਼ੁੱਕਰਵਾਰ ਨੂੰ ਪੰਜਾਬ ਭਰ ਵਿਚ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੈਗਾ ਡਰਾਈਵ ਚਲਾਈ ਗਈ। ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮੋਹਾਲੀ ਨੇੜੇ ਬਲੌਂਗੀ ਖੇਤਰ ਵਿੱਚ ਡੇਂਗੂ ਦੇ ਲਾਰਵੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਚੱਲ ਰਹੀ ਮੁਹਿੰਮ ਦਾ ਨਿਰੀਖਣ ਕੀਤਾ।
ਬਲੌਂਗੀ ਦੇ ਸਕੂਲ ਵਿੱਚ ਸਵੇਰ ਦੀ ਸਭਾ ‘ਚ ਵਿਦਿਆਰਥੀਆਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਸ਼ਿਰਕਤ ਕੀਤੀ। ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਤਹਿਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀ ਆਪਣੇ ਮਾਪਿਆਂ ਨੂੰ ਇਨ੍ਹਾਂ ਗਤੀਵਿਧੀਆਂ ਬਾਰੇ ਜਾਗਰੂਕ ਕਰਕੇ ਇਸ ਮਾਰੂ ਬਿਮਾਰੀ ਦੀ ਰੋਕਥਾਮ ਹੋਰਾਂ ਨਾਲੋਂ ਬਿਹਤਰ ਕਰ ਸਕਦੇ ਹਨ। ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰਨ ਵਿੱਚ ਆਪਣੇ ਮਾਪਿਆਂ ਤੇ ਗੁਆਂਢੀਆਂ ਦੀ ਮੱਦਦ ਕਰਨ, ਜਿਸ ਵਿੱਚ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਫੁੱਲਾਂ ਦੇ ਗਮਲਿਆਂ ਤੇ ਉਨ੍ਹਾਂ ਦੀਆਂ ਟਰੇਆਂ ਅਤੇ ਹੋਰ ਬਰਤਨਾਂ ਆਦਿ ਨੂੰ ਹਫਤੇ ਵਿੱਚ ਇੱਕ ਵਾਰ ਸ਼ੁੱਕਰਵਾਰ ਨੂੰ ਖੜ੍ਹੇ ਪਾਣੀ ਨੂੰ ਸਾਫ਼ ਕਰਕੇ ਡੇਂਗੂ ਦੇ ਲਾਰਵੇ ਨੂੰ ਨਸ਼ਟ ਕੀਤਾ ਜਾਵੇ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਦੇ ਲਾਰਵੇ ਬਾਰੇ ਵੀ ਜਾਣੂ ਕਰਵਾਇਆ ਗਿਆ।

ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਪੰਜਾਬ ਭਰ ਵਿੱਚ ਅੱਜ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਮੈਗਾ ਡਰਾਈਵ ਚਲਾਈ ਗਈ ਹੈ, ਜਿਸ ਤਹਿਤ ਡੇਂਗੂ ਦੇ ਪ੍ਰਭਾਵਿਤ ਹੋਣ ਦੀ ਆਸ਼ੰਕਾ ਵਾਲੇ ਜਿਲ੍ਹਿਆਂ ਐਸ.ਏ.ਐਸ. ਨਗਰ, ਹੁਸ਼ਿਆਰਪੁਰ ਤੇ ਲੁਧਿਆਣਾ ਵਿੱਚ ਮੁੱਖ ਦਫ਼ਤਰ ਦੇ ਸਿਹਤ ਅਧਿਕਾਰੀਆਂ ਦੀਆਂ 11 ਟੀਮਾਂ ਨੇ ਗਤੀਵਿਧੀਆਂ ਦਾ ਨਿਰੀਖਣ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਡੇਂਗੂ ਦੇ ਮਰੀਜ਼ਾਂ ਦੀ ਦੇਖਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਪਰੰਤੂ ਇਸ ਤੋਂ ਬਚਾਅ ਹੀ ਸਭ ਤੋਂ ਵਧੀਆ ਇਲਾਜ ਹੈ।

ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਸੁਰਿੰਦਰਪਾਲ ਕੌਰ, ਸਿਵਲ ਸਰਜਨ ਡਾ. ਰੇਨੂੰ ਸਿੰਘ, ਸਟੇਟ ਪ੍ਰੋਗਰਾਮ ਅਫ਼ਸਰ (ਐਨ.ਵੀ.ਬੀ.ਡੀ.ਸੀ.ਪੀ.) ਡਾ. ਅਰਸ਼ਦੀਪ ਕੌਰ, ਸਟੇਟ ਐਂਟੋਮੋਲੋਜਿਸਟ ਨਜਾਤਇੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਡਾ. ਅਨਿਲ ਵਸ਼ਿਸ਼ਟ, ਸੀਨੀਅਰ ਆਰਟਿਸਟ ਅਵਤਾਰ ਸਿੰਘ, ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਹਰਚਰਨ ਸਿੰਘ ਬਰਾੜ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਕਮਿਊਨਿਟੀ ਹੈਲਥ ਅਫ਼ਸਰ ਰੀਨਾ, ਮਲਟੀਪਰਪਜ਼ ਸਿਹਤ ਵਰਕਰ ਜਗਤਾਰ ਸਿੰਘ, ਆਸ਼ਾ ਵਰਕਰ ਮੌਜੂਦ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।