ਪੰਚਾਇਤੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ

ਪੰਜਾਬ

ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਅਕਾਲੀ ਦਲ ਵੱਲੋਂ ਇਹ ਮੀਟਿੰਗ 13 ਅਕਤੂਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਸ ਸਬੰਧੀ ਜਾਣਕਾਰੀ ਡਾ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉਤੇ ਦਿੱਤੀ। ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਮੇਟੀ ਪੰਚਾਇਤੀ ਚੋਣਾਂ ‘ਚ ਲੋਕਤੰਤਰ ਦੇ ਕਤਲ, ਝੋਨੇ ਦੀ ਖਰੀਦ ਦੇ ਵੱਡੇ ਸੰਕਟ ਅਤੇ ਸੂਬੇ ਦੇ ਨਾਲ-ਨਾਲ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕਰੇਗੀ।

Leave a Reply

Your email address will not be published. Required fields are marked *