ਲੁਧਿਆਣਾ, 14 ਅਕਤੂਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ ਪੁਲਿਸ ਵੱਲੋਂ ਸੱਟਾ ਅਤੇ ਜੂਆ ਖੇਡਣ ਵਾਲਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਤਾਜ਼ਾ ਘਟਨਾ ਦੇਰ ਰਾਤ ਸਾਹਮਣੇ ਆਈ ਹੈ। ਪੁਲੀਸ ਮੁਲਾਜ਼ਮਾਂ ਨੇ ਚੰਡੀਗੜ੍ਹ ਰੋਡ ਦੇ ਸੈਕਟਰ 32 ਨੇੜੇ ਇੱਕ ਇਮਾਰਤ ਵਿੱਚ ਛਾਪਾ ਮਾਰਿਆ। ਇਸ ਤੋਂ ਪਹਿਲਾਂ ਹੀ ਪੁਲਿਸ ਮੁਲਾਜ਼ਮ ਸਹੀ ਢੰਗ ਨਾਲ ਜਾਂਚ ਕਰ ਪਾਉਂਦੇ, ਕੁਝ ਲੋਕਾਂ ਦੀ ਪੁਲਿਸ ਮੁਲਾਜ਼ਮਾਂ ਨਾਲ ਝੜਪ ਹੋ ਗਈ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ।
ਇਸ ਮਾਮਲੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਪੁਲਿਸ ਮੁਲਾਜ਼ਮਾਂ ਨੇ ਵੀ ਘਟਨਾ ਦੀ ਵੀਡੀਓ ਬਣਾਈ ਹੈ। ਛਾਪਾ ਮਾਰਨ ਗਏ ਪੁਲਿਸ ਮੁਲਾਜ਼ਮਾਂ ਨਾਲ ਕੁਝ ਲੋਕ ਬਹਿਸ ਕਰਦੇ ਦੇਖੇ ਗਏ। ਪਤਾ ਲੱਗਾ ਹੈ ਕਿ ਛਾਪੇਮਾਰੀ ਕਰਨ ਗਈ ਪੁਲਿਸ ਬੇਰੰਗ ਪਰਤ ਗਈ। ਪੁਲੀਸ ਮੁਲਾਜ਼ਮਾਂ ਨੂੰ ਸ਼ੱਕ ਸੀ ਕਿ ਇਮਾਰਤ ਵਿੱਚ ਕੁਝ ਲੋਕ ਜੂਆ ਖੇਡ ਰਹੇ ਹਨ ਜਿਸ ਕਾਰਨ ਉਨ੍ਹਾਂ ਛਾਪਾ ਮਾਰਿਆ।
ਸੱਟਾ-ਜੂਆ ਖੇਡਣ ਵਾਲਿਆਂ ‘ਤੇ ਛਾਪੇਮਾਰੀ ਕਰਨ ਗਈ ਪੰਜਾਬ ਪੁਲਸ ਨਾਲ ਲੋਕ ਉਲਝੇ