ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ, ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਚੋਣਾਂ ਪੰਜਾਬ

ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। ਕਈ ਥਾਂਈਂ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ।
ਇਨ੍ਹਾਂ ਚੋਣਾਂ ਵਿੱਚ ਈਵੀਐਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬੈਲਟ ਪੇਪਰ ‘ਤੇ NOTA ਦਾ ਵਿਕਲਪ ਹੋਵੇਗਾ। ਚੋਣ ਡਿਊਟੀ ਲਈ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਲਈ ਪੁਲੀਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।08:26 AM

Leave a Reply

Your email address will not be published. Required fields are marked *