ਦੋ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ

ਚੋਣਾਂ ਪੰਜਾਬ ਰਾਸ਼ਟਰੀ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਦਾ ਵੀ ਹੋ ਸਕਦਾ ਐਲਾਨ

ਨਵੀਂ ਦਿੱਲੀ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਅੱਜ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਮਿਤੀ ਦਾ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਚੋਣ ਕਮਿਸ਼ਨ ਵੱਲੋਂ ਅੱਜ ਦੁਪਹਿਰ 3.30 ਵਜੇ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ। ਇਸ ਦੌਰਾਨ ਵੱਖ ਵੱਖ ਸੂਬਿਆਂ ਵਿੱਚ ਹੋਣ ਵਾਲੀਆਂ 50 ਸੀਟਾਂ ਉਤੇ ਉਪ ਚੋਣਾਂ ਦੀ ਤਾਰੀਕ ਦਾ ਵੀ ਐਲਾਨ ਕੀਤਾ ਜਾਵੇਗਾ।

ਪੰਜਾਬ ਦੀਆਂ 4 ਵਿਧਾਨ ਸਭਾ ਦੀਆਂ ਹੋਣ ਵਾਲੀਆਂ ਉਪ ਚੋਣ ਲਈ ਵੀ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਉਤੇ ਉਪ ਚੋਣ ਹੋਣੀ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ ਉਤੇ ਪਹਿਲਾਂ ਚੋਣ ਜਿੱਤੇ ਵਿਧਾਇਕਾਂ ਲੋਕ ਸਭਾ ਦੀ ਚੋਣ ਲੜੇ ਸਨ। ਲੋਕ ਸਭਾ ਮੈਂਬਰ ਜਿੱਤਣ ਤੋਂ ਬਾਅਦ ਉਨ੍ਹਾਂ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਕਾਰਨ ਇਹ ਚਾਰ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।