ਨਿਊਯਾਰਕ, 17 ਸਤੰਬਰ, ਦੇਸ਼ ਕਲਿਕ ਬਿਊਰੋ :
ਮੇਲਵਿਲ, ਨਿਊਯਾਰਕ ਵਿੱਚ ਬੀਏਪੀਐਸ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ ਕੀਤੀ ਗਈ ਹੈ। ਮੰਦਰ ਦੀਆਂ ਕੰਧਾਂ ਅਤੇ ਮੰਦਰ ਦੇ ਬਾਹਰ ਸੜਕ ‘ਤੇ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਗਏ ਹਨ। ਇਸ ਦੀ ਫੁਟੇਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਸਬੰਧੀ ਇਤਰਾਜ਼ ਦਰਜ ਕਰਵਾਇਆ ਹੈ। ਕੌਂਸਲੇਟ ਨੇ ਕਿਹਾ ਹੈ ਕਿ ਅਸੀਂ ਇਹ ਮੁੱਦਾ ਅਮਰੀਕੀ ਅਧਿਕਾਰੀਆਂ ਕੋਲ ਉਠਾਇਆ ਹੈ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਮੇਲਵਿਲ ਸਫੋਲਕ ਕਾਉਂਟੀ, ਲੋਂਗ ਆਈਲੈਂਡ ਵਿੱਚ ਹੈ। ਇਹ 16,000 ਸੀਟਾਂ ਵਾਲੇ ਨਸਾਓ ਵੈਟਰਨਜ਼ ਮੈਮੋਰੀਅਲ ਕੋਲੀਜ਼ੀਅਮ ਤੋਂ ਲਗਭਗ 28 ਕਿਲੋਮੀਟਰ ਦੀ ਦੂਰੀ ‘ਤੇ ਹੈ। ਇਸ ਥਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਸਤੰਬਰ ਨੂੰ ਇਕ ਵੱਡੇ ਸਮਾਗਮ ਨੂੰ ਸੰਬੋਧਨ ਕਰਨ ਜਾ ਰਹੇ ਹਨ।