DGP ਗੌਰਵ ਯਾਦਵ ਵੱਲੋਂ ਰਾਤ ਨੂੰ ਸਪੈਸ਼ਲ ਨਾਕਿਆਂ ਦੀ ਚੈਕਿੰਗ

ਪੰਜਾਬ

ਲੁਧਿਆਣਾ, 19 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਰਾਤ ਕਰੀਬ 11.30 ਵਜੇ ਮਹਾਨਗਰ ਲੁਧਿਆਣਾ ਪਹੁੰਚੇ। ਉਨ੍ਹਾਂ ਸਪੈਸ਼ਲ ਨਾਕਿਆਂ ਦੀ ਚੈਕਿੰਗ ਕੀਤੀ। ਉਨ੍ਹਾਂ ਨਾਕਾਬੰਦੀ ਕਰਕੇ ਚੈਕਿੰਗ ਕਰਵਾ ਰਹੇ ਵਾਹਨ ਚਾਲਕਾਂ ਨਾਲ ਵੀ ਗੱਲਬਾਤ ਕੀਤੀ। ਡੀਜੀਪੀ ਯਾਦਵ ਦੇ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਡੀਸੀਪੀ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਵੀ ਮੌਜੂਦ ਸਨ।
ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੂੰ ਜਿਵੇਂ ਹੀ ਡੀਜੀਪੀ ਗੌਰਵ ਯਾਦਵ ਦੇ ਅਚਨਚੇਤ ਨਿਰੀਖਣ ਦਾ ਪਤਾ ਲੱਗਾ ਤਾਂ ਤੁਰੰਤ ਪੁਲੀਸ ਬਲ ਸੜਕਾਂ ’ਤੇ ਤਾਇਨਾਤ ਕਰ ਦਿੱਤੇ ਗਏ। ਪੁਲੀਸ ਮੁਲਾਜ਼ਮਾਂ ਨੇ ਹਰ ਚੌਕ ’ਤੇ ਨਾਕਾਬੰਦੀ ਕੀਤੀ।

Latest News

Latest News

Leave a Reply

Your email address will not be published. Required fields are marked *